ਵੱਡਾ ਫੈਸਲਾ : ਪੰਜਾਬ ‘ਚ 30 ਅਪ੍ਰੈਲ ਤੱਕ ਵਧਾਇਆ ਗਿਆ NIGHT CURFEW , POLITICAL ਰੈਲੀਆਂ ‘ਤੇ ਵੀ ਲੱਗੀ ਰੋਕ
ਪਟਿਆਲਾ : ਕੋਰੋਨਾ ਦਾ ਕਹਿਰ ਪੰਜਾਬ ’ਚ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਅੱਜ ਸੂਬੇ ਦੀ ਕੈਪਟਨ ਸਰਕਾਰ ਵੱਲੋਂ ਪੰਜਾਬ ’ਚ ਨਵੀਆਂ ਗਾਈਡਲਾਈਨਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਕਰਫਿ਼ਊ ਦੀ ਮਿਆਦ ਵੀ ਵਧਾ ਦਿੱਤੀ ਗਈ ਹੈ। ਕੈਪਟਨ ਸਰਕਾਰ ਵਲੋਂ ਸਿਆਸੀ ਰੈਲੀਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।
ਖੇਤੀ ਕਾਨੂੰਨਾਂ ਤੋਂ ਬਾਅਦ ਕਿਸਾਨਾਂ ਲਈ ਨਵੀਂ ਮੁਸੀਬਤ, ਟੁੱਟਿਆ ਦੁੱਖਾਂ ਦਾ ਪਹਾੜ !
ਇਸ ਦੇ ਨਾਲ ਹੀ ਨਾਈਟ ਕਰਫਿਊ ਦੀ ਮਿਆਦ ਵਧਾ ਕੇ 30 ਅਪ੍ਰੈਲ ਤੱਕ ਕਰ ਦਿੱਤੀ ਗਈ ਹੈ, ਇਸ ਤੋਂ ਪਹਿਲਾਂ ਪੰਜਾਬ ’ਚ ਨਾਈਟ ਕਰਫਿਊ 10 ਅਪ੍ਰੈਲ ਤੱਕ ਕੀਤਾ ਗਿਆ ਸੀ। ਇਸ ਦੇ ਨਾਲ ਹੀ ਸਮਾਰੋਹਾਂ ਅਤੇ ਸਸਕਾਰ ਲਈ 50 ਲੋਕਾਂ ਤੋਂ ਜ਼ਿਆਦਾ ਦਾ ਇਕੱਠ ਨਹੀਂ ਹੋ ਸਕਦਾ ਅਤੇ ਆਊਟਡੋਰ ਸਮਾਗਮਾਂ ਲਈ 100 ਤੋਂ ਵੱਧ ਦਾ ਇਕੱਠ ਨਹੀਂ ਹੋ ਸਕਦਾ ਹੈ। ਸਰਕਾਰੀ ਅਦਾਰਿਆਂ ’ਚ ਮਾਸਕ ਪਾਉਣਾ ਲਾਜ਼ਮੀ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.