Breaking NewsD5 specialInternationalNewsPolitics

ਵੱਡੀ ਖ਼ਬਰ-ਕੋਰੋਨਾ ਹਦਾਇਤਾਂ ਦੀ ਉਲੰਘਣਾ ਕਾਰਨ ਵੱਡੇ ਮੰਤਰੀ ਨੂੰ ਦੇਣਾ ਪਿਆ ਅਸਤੀਫਾ

ਆਇਰਲੈਂਡ : ਭਿਆਨਕ ਕੋਰੋਨਾ ਮਹਾਂਮਾਰੀ ਨੇ ਪੂਰੇ ਵਿਸ਼ਵ ਨੂੰ ਆਪਣੀ ਚਪੇਟ ਵਿਚ ਲਿਆ ਹੋਇਆ ਹੈ। ਇਸ ਮਹਾਂਮਰੀ ਕਾਰਨ ਵਿਸ਼ਵ ਭਰ ਵਿਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਹਨ, ਜਿਨ੍ਹਾਂ ਦੀ ਉਲੰਘਣਾ ‘ਤੇ ਵੱਖ-ਵੱਖ ਦੇਸ਼ਾਂ ਵਿਚ ਜੁਰਮਾਨਾ ਤੇ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਆਇਰਲੈਂਡ ਦੇ ਖੇਤੀਬਾੜੀ ਮੰਤਰੀ ਡਾਰਾ ਕੈਲੇਰੀ ਨੂੰ ਕੋਰੋਨਾ ਵਾਇਰਸ ਕਾਰਨ ਲੱਗੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਅਸਤੀਫਾ ਦੇਣਾ ਪਿਆ ਹੈ। ਆਇਰਲੈਂਡ ਦੇ ਪ੍ਰਧਾਨ ਮੰਤਰੀ ਮਿਚੇਲ ਮਾਰਟਿਨ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਅਸਤੀਫਾ ਸਵਿਕਾਰ ਕਰ ਲਿਆ ਹੈ।

ਕੇਜਰੀਵਾਲ ਦੇ ਸਭ ਤੋਂ ਨਜਦੀਕੀ ਬੰਦੇ ਤੋਂ ਸੁਣੋਂ ਪਾਰਟੀ ਦਾ ਸੱਚ,ਖਹਿਰਾਂ ,ਗਾਂਧੀ,ਛੋਟੇਪੁਰ ਕਿਉਂ ਗਏ ਪਾਰਟੀ ਤੋਂ ਬਾਹਰ!

ਬਿਆਨ ਮੁਤਾਬਕ ਕੈਲੇਰੀ ਨੇ ਬੁੱਧਵਾਰ ਨੂੰ 80 ਲੋਕਾਂ ਨਾਲ ਰਾਤ ਦੇ ਖਾਣੇ ਦੀ ਦਾਵਤ ਰੱਖੀ ਸੀ। ਪੀ. ਐੱਮ. ਮਾਰਟਿਨ ਨੇ ਕਿਹਾ ਕਿ ਕੈਲੇਰੀ ਨੇ ਖਾਣੇ ਦੀ ਦਾਵਤ ਵਿਚ ਸ਼ਾਮਲ ਹੋ ਕੇ ਕੋਰੋਨਾ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ, “ਕੋਵਿਡ-19 ਨਿਯਮਾਂ ਦੀ ਪਾਲਣਾ ਕਰਨ ਦੇ ਮੱਦੇਨਜ਼ਰ ਪੂਰੀ ਦੁਨੀਆ ਦੇ ਲੋਕ ਬਹੁਤ ਸਾਰੀਆਂ ਗਤੀਵਿਧੀਆਂ ਵਿਚ ਸ਼ਾਮਲ ਨਹੀਂ ਹੋਏ ਹਨ। ਇਸ ਲਈ ਇਹ ਪ੍ਰੋਗਰਾਮ ਵੀ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਆਯੋਜਿਤ ਕੀਤਾ ਜਾਣਾ ਚਾਹੀਦਾ ਸੀ।”

ਲਓ ਹੁਣ!ਬਾਜਵਾ ਵੀ ਹੋਇਆ ਦੂਲੋ ਦੇ ਖਿਲ਼ਾਫ,ਕਹਿੰਦਾ ਸਾਡੇ ਆਲਿਆਂ ਨੂੰ ਵੀ CBI ਬਹੁਤ ਚੱਗੀ ਲਗਦੀ

ਜ਼ਿਕਰਯੋਗ ਹੈ ਕਿ ਆਇਰਲੈਂਡ ਵਿਚ 27 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ, ਜਦੋਂ ਕਿ 1,776 ਲੋਕਾਂ ਨੇ ਆਪਣੀ ਜਾਨ ਗੁਆਈ ਹੈ। ਅਜਿਹੇ ਵਿਚ ਮੰਤਰੀਆਂ ਨੂੰ ਅਜਿਹੀਆਂ ਪਾਬੰਦੀਆਂ ਦਾ ਵਧੇਰੇ ਧਿਆਨ ਰੱਖਣਾ ਚਾਹੀਦਾ ਸੀ ਪਰ ਉਨ੍ਹਾਂ ਗੈਰ-ਜ਼ਿੰਮੇਵਾਰੀ ਦਿਖਾ ਕੇ ਕਈਆਂ ਦੀ ਜਾਨ ਖਤਰੇ ਵਿਚ ਪਾਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button