Breaking NewsD5 specialIndiaNewsPoliticsPunjab

ਵੱਡੀ ਖ਼ਬਰ : ਡੀਜੀਪੀ ਦਿਨਕਰ ਗੁਪਤਾ ‘ਤੇ ਕਾਰਵਾਈ ਪੱਕੀ!

ਹੁਸ਼ਿਆਰਪੁਰ : ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਤੇ ਦਿੱਤੇ ਗਏ ਵਿਵਾਦਿਤ ਬਿਆਨ ਦਾ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ ਹੈ। ਹਾਲਾਂਕਿ ਇਸ ਬਿਆਨ ਤੋਂ ਉਹਨਾਂ ਨੇ ਸਪਸ਼ਟੀਕਰਨ ਵੀ ਦਿੱਤਾ ਹੈ ਪਰ ਫਿਰ ਵੀ ਸਿੱਖ ਸੰਗਤ ਸੰਤੁਸ਼ਟ ਨਜ਼ਰ ਨਹੀਂ ਆ ਰਹੀ। ਇਸ ਸਪਸ਼ਟੀਕਰਨ ‘ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਚੰਦੂਮਾਜਰਾ ਦਾ ਕਹਿਣਾ ਹੈ ਕਿ ਇਸ ਸਪਸ਼ਟੀਕਰਨ ਨਾਲ ਉਨ੍ਹਾਂ ਦੀ ਤੱਸਲੀ ਨਹੀਂ ਹੋਈ।

ਵੱਡੀ ਖ਼ਬਰ, DGP DINKAR GUPTA ‘ਤੇ ਕਾਰਵਾਈ ਪੱਕੀ! (Video)

ਉਹਨਾਂ ਉਨ੍ਹਾਂ ਪੰਜਾਬ ਮੁੱਖ ਮੰਤਰੀ ਤੋਂ ਮੰਗ ਕੀਤੀ ਹੈ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਅਹੁਦੇ ਤੋਂ ਬਰਖਾਸਤ ਕਰਨ ਨਹੀਂ ਤਾਂ ਉਹ ਭਾਰਤ ਦੇ ਗ੍ਰਹਿ ਮੰਤਰਾਲੇ ਨਾਲ ਮਿਲਕੇ ਕਾਰਵਾਈ ਕਰਵਾਉਣਗੇ। ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਸ੍ਰੀ ਕਰਤਾਰਪੁਰ ਸਾਹਿਬ ਸਬੰਧੀ ਵਿਵਾਦਤ ਬਿਆਨ ਦੇਣ ਤੋਂ ਬਾਅਦ ਸਪਸ਼ਟੀਕਰਨ ਵੀ ਦਿੱਤਾ ਗਿਆ ਹੈ ਪਰ ਫਿਰ ਵੀ ਮਾਮਲਾ ਠੰਡਾ ਹੁੰਦਾ ਨਜ਼ਰ ਨਹੀਂ ਆਂ ਰਿਹਾ । ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਰਕਾਰ ਇਸ ‘ਤੇ ਕੀ ਐਕਸ਼ਨ ਲੈਂਦੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button