Breaking NewsD5 specialNewsPunjabTop News

ਵੱਡੀ ਖ਼ਬਰ : ਪਿਤਾ ਦੀਆਂ ਅੱਖਾਂ ਸਾਹਮਣੇ ਹੋਇਆ ‘ਮੂਸੇਵਾਲਾ’ ਦਾ ਕਤਲ, FIR ‘ਚ ਬਿਆਨ ਕੀਤੀ ਪੂਰੀ ਵਾਰਦਾਤ

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਸਬੰਧੀ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ। ਇਸ ਕਤਲ ਮਾਮਲੇ ‘ਚ ਪਿਤਾ ਬਲਕੌਰ ਸਿੰਘ ਦੇ ਬਿਆਨਾਂ ‘ਤੇ ਮਾਨਸਾ ਪੁਲਿਸ ਨੇ ਐੱਫ. ਆਈ. ਆਰ. ਦਰਜ ਕਰ ਲਈ ਹੈ। ਸਿੱਧੂ ਮੂਸੇਵਾਲਾ ਦਾ ਕਤਲ ਉਨ੍ਹਾਂ ਦੇ ਪਿਤਾ ਦੀਆਂ ਅੱਖਾਂ ਸਾਹਮਣੇ ਹੀ ਹੋਇਆ ਸੀ। ਪੁਲਿਸ ਨੂੰ ਦਰਜ ਕਰਾਈ ਐੱਫ. ਆਈ. ਆਰ. ‘ਚ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਕਈ ਗੈਂਗਸਟਰ ਉਨ੍ਹਾਂ ਦੇ ਪੁੱਤਰ ਨੂੰ ਫ਼ਿਰੌਤੀ ਲਈ ਧਮਕੀਆਂ ਦਿੰਦੇ ਸਨ।

ਇਸ ਲਈ ਉਸ ਨੇ ਬੁਲੇਟ ਪਰੂਫ਼ ਗੱਡੀ ਵੀ ਰੱਖੀ ਹੋਈ ਸੀ। ਪਿਤਾ ਨੇ ਦੱਸਿਆ ਕਿ ਐਤਵਾਰ ਨੂੰ ਉਨ੍ਹਾਂ ਦਾ ਪੁੱਤਰ ਆਪਣੇ ਦੋ ਦੋਸਤਾਂ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਨਾਲ ਥਾਰ ਕਾਰ ‘ਚ ਘਰੋਂ ਨਿਕਲਿਆ ਸੀ। ਬੁਲੇਟ ਪਰੂਫ਼ ਗੱਡੀ ਅਤੇ ਗੰਨਮੈਨ ਉਹ ਆਪਣੇ ਨਾਲ ਨਹੀਂ ਲੈ ਕੇ ਗਿਆ ਸੀ। ਉਨ੍ਹਾਂ ਨੇ ਸਰਕਾਰੀ ਗੰਨਮੈਨ ਨਾਲ ਆਪਣੇ ਪੁੱਤਰ ਦਾ ਪਿੱਛਾ ਕੀਤਾ ਤਾਂ ਪੁੱਤਰ ਦੀ ਥਾਰ ਪਿੱਛੇ ਉਨ੍ਹਾਂ ਨੂੰ ਇਕ ਗੱਡੀ ਦਿਖਾਈ ਦਿੱਤੀ। ਇਸ ਗੱਡੀ ‘ਚ 4 ਨੌਜਵਾਨ ਸਨ।

ਜਦੋਂ ਸਿੱਧੂ ਮੂਸੇਵਾਲਾ ਦੀ ਥਾਰ ਜਵਾਹਰਕੇ ਪਿੰਡ ਦੀ ਫਿਰਨੀ ਨੇੜੇ ਪਹੁੰਚੀ ਤਾਂ ਉੱਥੇ ਬਲੈਰੋ ਕਾਰ ਸਿੱਧੂ ਦੀ ਥਾਰ ਸਾਹਮਣੇ ਪਹੁੰਚੀ ਅਤੇ 4 ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਆਂ ਚਲਾਉਣ ਦੇ ਕੁੱਝ ਹੀ ਮਿੰਟਾਂ ਬਾਅਦ ਉਕਤ ਲੋਕ ਗੱਡੀ ਲੈ ਕੇ ਉੱਥੋ ਫ਼ਰਾਰ ਹੋ ਗਏ।

ਜਦੋਂ ਪਿਤਾ ਬਲਕੌਰ ਸਿੰਘ ਉੱਥੇ ਪਹੁੰਚੇ ਅਤੇ ਉਨ੍ਹਾਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋਏ ਅਤੇ ਸਿੱਧੂ ਮੂਸੇਵਾਲਾ ਅਤੇ ਉਨ੍ਹਾਂ ਦੇ ਦੋਸਤਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ। ਦੱਸਣਯੋਗ ਹੈ ਕਿ ਮਾਨਸਾ ਵਿਖੇ ਬੀਤੇ ਦਿਨ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button