Breaking NewsD5 specialNewsPoliticsPunjab

ਵੱਡੀ ਖ਼ਬਰ-ਪੰਜਾਬ ਦੇ MLA ਖਿਲਾਫ ਪਰਚਾ ਦਰਜ਼ ਸ਼ਰੇਆਮ ਕਾਨੂੰਨ ਦੀਆਂ ਉਡਾਈਆਂ ਸੀ ਧੱਜੀਆਂ!

ਮੁਕਤਸਰ ਸਾਹਿਬ : ਕੋਰੋਨਾ ਦੇ ਵੱਧਦੇ ਕਹਿਰ ਨੂੰ ਦੇਖਦਿਆ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੋਰੋਨਾ ਸਬੰਧੀ ਬਣਾਏ ਨਿਯਮਾਂ ਦੀ ਪਾਲਣਾ ਨਾ ਕਰਨ ਤੇ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੂੰ ਧਾਰਾ 188,269 ਤਹਿਤ ਮੁਕੱਦਮਾ ਨੰਬਰ 151 ’ਚ ਨਾਮਜਦ ਕੀਤਾ ਹੈ।

Jagdeep Randhawa Vs Sukhdev Dhindsa, ਸ਼ਰੇਆਮ ਸੁਣਾਈਆਂ ਖ਼ਰੀਆਂ-ਖ਼ਰੀਆਂ, ਵੀਡੀਓ ‘ਚ ਸਾਰੇ ਲੀਡਰਾਂ ਦਾ ਕਰਤਾ ਪਰਦਾਫਾਸ਼

ਪੁਲਿਸ ਵੱਲੋਂ ਦਰਜ ਐਫਆਈਆਰ ਮੁਤਾਬਕ 5 ਜੁਲਾਈ ਨੂੰ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪਿੰਡ ਬਰਕੰਦੀ ਵਿਖੇ ਆਪਣੀ ਰਿਹਾਇਸ਼ ਤੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਸੀ, ਜਿਸ ’ਚ ਤਕਰੀਬਨ 100 ਵਰਕਰ ਇਕੱਤਰ ਹੋਏ ਸਨ। ਇਸ ਮੀਟਿੰਗ ’ਚ ਨਾ ਮਾਸਕ ਪਹਿਨੇ ਹੋਏ ਸਨ ਅਤੇ ਨਾ ਹੀ ਸਮਾਜਿਕ ਦੂਰੀ ਦਾ ਧਿਆਨ ਰੱਖਿਆ ਗਿਆ ਸੀ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਦੇ ਮੱਦੇਨਜ਼ਰ ਸਿਆਸੀ ਰਾਜਨੀਤਿਕ ਪਾਰਟੀਆਂ ਵੱਲੋਂ ਇਕੱਠ ਕਰਨ ਦੀ ਮਨਾਹੀ ਕੀਤੀ ਹੋਈ ਹੈ।

Breaking-ਢੀਂਡਸਾ ਸਮੇਤ ਸੇਖਵਾਂ ਨੂੰ ਵੱਡਾ ਝਟਕਾ, ਅਕਾਲੀ ਦਲ ਦੀ ਬ੍ਰਹਮਪੁਰਾ ਨਾਲ ਹੋਈ ਮੀਟਿੰਗ, ਜਲਦ ਹੋਵੇਗ ਵਾਪਸੀ!

ਗੌਰਤਲਬ ਹੈ ਕਿ ਜਿਲਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਕੋਵਿਡ-19 ਨੂੰ ਦੇਖਦਿਆਂ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਸੇ ਕਾਰਨ ਹੀ ਅਕਾਲੀ ਵਿਧਾਇਥ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੇ ਖਿਲਾਫ ਬਿਨਾਂ ਪ੍ਰਵਾਨਗੀ ਤੋਂ ਇਕੱਠ ਕਰਨ ਅਤੇ ਕਰੋਨਾ ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਹਰਮੀਤ ਸਿੰਘ ਦਾ ਕਹਿਣਾ ਸੀ ਕਿ ਡਿਲਹਾਲ ਕੋਈ ਗਿ੍ਰਫਤਾਰੀ ਨਹੀਂ ਕੀਤੀ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button