Breaking NewsD5 specialIndiaNewsPoliticsPunjab

ਵੱਡੀ ਖ਼ਬਰ – ਸੁਖਪਾਲ ਖਹਿਰਾ ਦੇ ਕਾਫ਼ਲੇ ਦੀ ਗੱਡੀ ਨਾਲ ਹਾਦਸਾ

ਫਰੀਦਕੋਟ : ਫਰੀਦਕੋਟ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਅਤੇ ਆਮ ਆਦਮੀ ਪਾਰਟੀ ਦੇ ਬਾਗੀ ਐਮਐਲਏ ਸੁਖਪਾਲ ਸਿੰਘ ਖਹਿਰਾ ਦੇ ਕਾਫਲੇ ਦੀ ਇੱਕ ਪਾਇਲਟ ਗੱਡੀ ਵੱਲੋਂ ਇੱਕ ਮਾਸੂਮ ਬੱਚੇ ਨੂੰ ਦਰੜਨ ਦਾ ਮਾਮਲਾ ਸਾਹਮਣੇ ਆਇਆ ਹੈ। ਮਾਮਲਾ ਕੱਲ੍ਹ ਦੇਰ ਸ਼ਾਮ ਦਾ ਹੈ ਜਦੋਂ ਸੁਖਪਾਲ ਸਿੰਘ ਖਹਿਰਾ ਦਾ ਕਾਫਲਾ ਗੋਲੇਵਾਲਾ ਸਾਇਡ ਤੋਂ ਆ ਰਿਹਾ ਸੀ ਤਾਂ ਉਸ ਦੇ ਕਾਫਲੇ ਵਿੱਚ ਸ਼ਾਮਲ ਇੱਕ ਪਾਇਲਟ ਗੱਡੀ ਨੇ ਫਰੀਦਕੋਟ ਦੀ ਨਾਨਕਸਰ ਬਸਤੀ ਕੋਲ ਇੱਕ 6 ਸਾਲਾ ਮਾਸੂਮ ਬੱਚੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਿਸ ਕਾਰਨ ਬੱਚਾ ਗੰਭੀਰ ਜਖਮੀ ਹੋ ਗਿਆ ਅਤੇ ਉਸ ਨੂੰ ਇਲਾਜ ਲਈ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿੱਚ ਭਰਤੀ ਕਰਨਾ ਪਿਆ।

Read Also ਸੁਖਪਾਲ ਖਹਿਰਾ ਤੇ ਨਵਜੋਤ ਸਿੱਧੂ ‘ਚ ਪਏਗੀ ਜੱਫ਼ੀ!

ਇਸ ਮੌਕੇ ਜਾਣਕਾਰੀ ਦਿੰਦਿਆਂ ਬੱਚੇ ਦੇ ਰਿਸ਼ਤੇਦਾਰ ਆਸ਼ਾ ਰਾਮ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਉਹਨਾਂ ਦਾ ਬੱਚਾ ਕਿਸੇ ਲੀਡਰ ਦੇ ਕਾਫਲੇ ਦੀ ਪਾਇਲਟ ਗੱਡੀ ਹੇਠ ਆ ਗਿਆ ਸੀ ਜਿਸ ਕਾਰਨ ਉਹ ਗੰਭੀਰ ਜਖਮੀ ਹੋ ਗਿਆ ਸੀ। ਜਿਸ ਨੂੰ ਉਹਨਾਂ ਫਰੀਦਕੋਟ ਦੇ ਜੀਜੀਐਸ ਮੈਡੀਕਲ ਹਸਪਤਾਲ ਵਿੱਚ ਭਰਤੀ ਕੀਤਾ ਹੈ। ਉਹਨਾਂ ਕਿਹਾ ਕਿ ਬਾਅਦ ਵਿੱਚ ਪਤਾ ਚੱਲਿਆ ਕਿ ਉਹ ਗੱਡੀ ਸੁਖਪਾਲ ਸਿੰਘ ਖਹਿਰਾ ਦੇ ਕਾਫਲੇ ਦੀ ਪਾਇਲਟ ਗੱਡੀ ਸੀ। ਉਹਨਾਂ ਕਿਹਾ ਕਿ ਗੱਡੀ ਦਾ ਡਰਾਇਵਰ ਹੀ ਬੱਚੇ ਨੂੰ ਹਸਪਤਾਲ ਲੈ ਕੇ ਆਇਆ ਸੀ। ਉਹਨਾਂ ਕਿਹਾ ਕਿ ਉਹਨਾਂ ਦਾ ਬੱਚਾ ਠੀਕ ਹੋਣਾ ਚਾਹੀਦਾ ਹੈ।

ਇਸ ਸਾਰੇ ਮਾਮਲੇ ਬਾਰੇ ਗੱਲਬਾਤ ਕਰਦਿਆ ਥਾਣਾ ਸਿਟੀ ਫਰੀਦਕੋਟ ਦੇ ਮੁੱਖ ਅਫਸਰ ਗੁਰਦੀਪ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਕਿਸੇ ਬੱਚੇ ਦਾ ਫਿਰੋਜਪੁਰ ਰੋਡ ਤੇ ਗੱਡੀ ਨਾਲ ਐਕਸੀਡੈਂਟ ਹੋਇਆ ਹੈ ਜੋ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚ ਦਾਖਲ ਹੈ। ਉਹਨਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਜੋ ਵੀ ਬਿਆਨ ਦਰਜ ਕਰਵਾਏ ਜਾਣਗੇ ਉਸ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button