Press ReleasePunjabTop News

ਵੱਡੀ ਗਿਣਤੀ ‘ਚ ਸਰਕਾਰੀ ਨੌਕਰੀਆਂ ਮਿਲਣ ਨਾਲ ਸੂਬੇ ਦੇ ਨੌਜਵਾਨਾਂ ਦਾ ਉਤਸ਼ਾਹ ਵਧਿਆ

ਮੈਂ ਦਿਵਿਆਂਗ ਹੋਣ ਦੇ ਬਾਵਜੂਦ ਆਪਣੇ ਗਰੀਬ ਪਰਿਵਾਰ ਦਾ ਸਹਾਰਾ ਬਣ ਸਕਾਂਗਾ: ਸੁਖਵੰਤ ਸਿੰਘ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਪਹਿਲੇ ਵਰ੍ਹੇ ਹੀ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੇ ਫੈਸਲੇ ਨਾਲ ਹਜ਼ਾਰਾਂ ਨੌਜਵਾਨਾਂ ਦਾ ਉਤਸ਼ਾਹ ਵਧਿਆ ਹੈ। ਪੰਜਾਬ ਦੇ ਲੋਕ ਨਿਰਮਾਣ ਵਿਭਾਗ ‘ਚ ਦਿਵਿਆਂਗ ਵਰਗ ਤਹਿਤ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੇ ਪਿੰਡ ਥੂਹੀ, ਜ਼ਿਲ੍ਹਾ ਪਟਿਆਲਾ ਨਾਲ ਸਬੰਧਤ ਸੁਖਵੰਤ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਮੈਨੂੰ ਪੱਕਾ ਰੋਜ਼ਗਾਰ ਮੁਹੱਈਆ ਕਰਵਾ ਕੇ ਮੇਰਾ ਜੀਵਨ ਸੰਵਾਰ ਦਿੱਤਾ ਹੈ। ਉਸਨੇ ਕਿਹਾ ਕਿ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਨਾਲ ਸਬੰਧਤ ਹਾਂ ਅਤੇ ਸਰਕਾਰੀ ਨੌਕਰੀ ਪ੍ਰਾਪਤ ਕਰਕੇ ਮੈਂ ਤੇ ਮੇਰਾ ਪਰਿਵਾਰ ਬੇਹੱਦ ਖ਼ੁਸ਼ ਹਾਂ।
Australia ਬਾਰੇ ਅਫਵਾਹਾਂ ਦਾ ਸੁਣੋ ਸੱਚ, ਭਾਰਤ ਆਏ PM ਨੇ ਦਿੱਤਾ ਵੱਡਾ ਬਿਆਨ | D5 Channel Punjabi
ਸੁਖਵੰਤ ਸਿੰਘ ਨੇ ਕਿਹਾ ਕਿ ਮੈਨੂੰ ਸਰਕਾਰੀ ਨੌਕਰੀ ਦੀ ਬੇਹੱਦ ਲੋੜ ਸੀ, ਕਿਉਂਕਿ ਮੈਂ ਇੱਕ ਦਿਵਿਆਂਗ ਵਿਅਕਤੀ ਹਾਂ। ਮੈਂ ਆਰਥਿਕ ਔਕੜਾਂ ਦੇ ਬਾਵਜੂਦ ਮਿਹਨਤ ਕਰਕੇ ਸਿੱਖਿਆ ਹਾਸਲ ਕੀਤੀ ਹੈ ਪਰ ਮੈਂ ਆਮ ਨੌਜਵਾਨਾਂ ਵਾਂਗ ਸਰੀਰਕ ਤੌਰ ‘ਤੇ ਸਮਰੱਥ ਨਹੀਂ ਹਾਂ।ਮੇਰੇ ਵਰਗੇ ਦਿਵਿਆਂਗ ਵਿਅਕਤੀ ਲਈ ਕਲਰਕ ਦੀ ਨੌਕਰੀ ਬਿਹਤਰ ਵਿਕਲਪ ਹੈ।
ਭਖਿਆ Morinda Beadbi ਮਾਮਲਾ! Patiala ’ਚ ਸੰਗਤ ਨੇ ਕਰਤਾ ਐਲਾਨ!ਪ੍ਰਸ਼ਾਸਨ ਨੂੰ ਛਿੜੀ ਬਿਪਤਾ! | D5 Channel Punjabi
ਸੁਖਵੰਤ ਸਿੰਘ ਨੇ ਕਿਹਾ ਕਿ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਹੱਥੋਂ ਨਿਯੁਕਤੀ ਪੱਤਰ ਹਾਸਲ ਕਰਨ ਦੀ ਵੀ ਮੈਨੂੰ ਬਹੁਤ ਖ਼ੁਸ਼ੀ ਹੈ। ਉਸਨੇ ਕਿਹਾ ਕਿ ਮੁੱਖ ਮੰਤਰੀ ਨੇ ਨਵੇਂ ਉਮੀਦਵਾਰਾਂ ਨੂੰ ਸੰਬੋਧਨ ਹੁੰਦਿਆਂ ਜੋ ਮਿਹਨਤ ਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੱਤੀ ਹੈ, ਮੈਂ ਉਸਨੂੰ ਹਮੇਸ਼ਾ ਯਾਦ ਰੱਖਾਂਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button