Breaking NewsD5 specialIndiaNewsPunjabTop News

ਵੱਡੀ ਖ਼ਬਰ : ਦਿੱਲੀ ਬੁਲਾਏ ਗਏ Navjot Sidhu, ਅੱਜ ਹਰੀਸ਼ ਰਾਵਤ ਦੇ ਨਾਲ ਸੋਨੀਆ ਗਾਂਧੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ : ਅਗਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੇ ਵਿੱਚ ਚੱਲ ਰਹੇ ਕਲੇਸ਼ ਨੇ ਹਾਈਕਮਾਨ ਦੀ ਚਿੰਤਾ ਵਧਾ ਦਿੱਤੀ ਹੈ। ਇਸ ਖਿੱਚੋਤਾਣ ਦੇ ਵਿੱਚ ਅੱਜ ਕਾਂਗਰਸੀ ਨੇਤਾ ਨਵਜੋਤ ਸਿੰਘ ਸਿੱਧੂ ਨੂੰ ਦਿੱਲੀ ਬੁਲਾਇਆ ਗਿਆ ਹੈ, ਜਿੱਥੇ ਉਹ ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕਰਨਗੇ।

ਲਓ ਹੁਣ ਬਾਦਲ ਨੇ ਕਰਤਾ ਇੱਕ ਹੋਰ ਵੱਡਾ ਐਲਾਨ!ਕੇਜਰੀਵਾਲ ਤੇ ਕੈਪਟਨ ਨੂੰ ਛੱਡਤਾ ਪਿੱਛੇ!ਸਭ ਹੋਏ ਹੈਰਾਨ!

ਦੱਸ ਦਈਏ ਕਿ ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪ੍ਰਦੇਸ਼ ਕਾਂਗਰਸ ਦੀ ਕਮਾਨ ਸੌਂਪੇ ਜਾਣ ਦੀਆਂ ਖਬਰਾਂ ਨੂੰ ਗੰਭੀਰਤਾ ਨਾ ਲੈਂਦੇ ਹੋਏ ਬਾਅਦ ਦੁਪਹਿਰ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਖੇਮਾ ਅਚਾਨਕ ਸਰਗਰਮ ਹੋ ਗਿਆ। ਸਿੱਧੂ ਨੇ ਜਿੱਥੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਿਵਾਸ ‘ਤੇ 5 ਮੰਤਰੀਆਂ ਅਤੇ 7 ਵਿਧਾਇਕਾਂ ਦੇ ਨਾਲ ਬੈਠਕ ਕੀਤੀ ਤਾਂ ਉਥੇ ਹੀ ਦੇਰ ਸ਼ਾਮ ਤੱਕ ਸਿਸਵਾਂ ਫ਼ਾਰਮ ਹਾਊਸ ‘ਤੇ ਵਿਧਾਇਕਾਂ ਅਤੇ ਸੰਸਦਾਂ ਦੇ ਨਾਲ ਮੁੱਖਮੰਤਰੀ ਨੇ ਮਸ਼ਵਰਾ ਸ਼ੁਰੂ ਕਰ ਦਿੱਤਾ। ਵਿਵਾਦ ਦੇ ਵਿੱਚ ਨਵਜੋਤ ਸਿੰਘ ਸਿੱਧੂ ਫਿਰ ਦਿੱਲੀ ਆ ਰਹੇ ਹਨ। ਪਾਰਟੀ ਹਾਈਕਮਾਨ ਦੇ ਵੱਲੋਂ ਉਨ੍ਹਾਂ ਨੂੰ ਦਿੱਲੀ ਬੁਲਾਇਆ ਗਿਆ ਹੈ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button