ਵੱਡੀ ਖ਼ਬਰ : ਪੇਸ਼ਾਵਰ ‘ਚ ਦੋ ਸਿੱਖਾਂ ਦੀ ਗੋਲੀ ਮਾਰ ਕੇ ਹੱਤਿਆ
ਇਸਲਾਮਾਬਾਦ : ਪਾਕਿਸਤਾਨ ‘ਚ ਘੱਟ ਗਿਣਤੀ ਸਿੱਖ ਭਾਈਚਾਰਾ ਸੁਰੱਖਿਅਤ ਨਹੀਂ ਹੈ। ਅੱਜ ਮਤਲਬ ਐਤਵਾਰ ਨੂੰ ਪੇਸ਼ਾਵਰ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਸਿੱਖ ਭਾਈਚਾਰੇ ਦੇ ਦੋ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ। ਮੀਡੀਆ ਰਿਪੋਰਟ ‘ਚ ਇਹ ਜਾਣਕਾਰੀ ਦਿੱਤੀ ਗਈ। ਜਾਣਕਾਰੀ ਮੁਤਾਬਕ ਇਨ੍ਹਾਂ ਸਿੱਖ ਵਿਅਕਤੀਆਂ ਦੇ ਨਾਂ ਕੰਵਲਜੀਤ ਸਿੰਘ ਅਤੇ ਰਣਜੀਤ ਸਿੰਘ ਦੱਸੇ ਜਾ ਰਹੇ ਹਨ।
ਨਹੀਂ ਰੁਕੀਆਂ ਆਪ ਦੀ ਸਰਕਾਰ ’ਚ ਖੁਦਕੁਸ਼ੀਆਂ, ਗਰੀਬ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ, ਦੇਖੋ ਆਹ ਜਿੰਦਗੀ ਏ ਕਿਸਾਨਾਂ ਦੀ!
ਪੁਲਿਸ ਨੇ ਮੀਡੀਆ ਨੂੰ ਦੱਸਿਆ ਕਿ ਮੋਟਰਸਾਈਕਲ ਸਵਾਰ ਅਣਪਛਾਤੇ ਹਮਲਾਵਰਾਂ ਨੇ ਪੇਸ਼ਾਵਰ ਦੇ ਸਰਬੰਦ ਇਲਾਕੇ ਵਿੱਚ ਮਸਾਲੇ ਦੀ ਦੁਕਾਨ ਚਲਾਉਣ ਵਾਲੇ ਦੋ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਬਾਰੀ ਮਗਰੋਂ ਮੌਕੇ ਤੋਂ ਫਰਾਰ ਹੋ ਗਏ। ਘਟਨਾ ਮਗਰੋਂ ਪੁਲਿਸ ਦੀ ਭਾਰੀ ਟੁਕੜੀ ਨੇ ਇਲਾਕੇ ਨੂੰ ਘੇਰ ਲਿਆ ਅਤੇ ਬੰਦੂਕਧਾਰੀਆਂ ਦੀ ਭਾਲ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੋਵਾਂ ਸਿੱਖਾਂ ਦੀਆਂ ਲਾਸ਼ਾਂ ਨੂੰ ਵੀ ਨੇੜੇ ਦੇ ਹਸਪਤਾਲ ਪਹੁੰਚਾਇਆ। ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.