Breaking NewsD5 specialNewsPunjabTop News

ਵੱਡੀ ਖ਼ਬਰ : ਪੰਜਾਬ ਕਾਂਗਰਸ ‘ਚ ਪ੍ਰਗਟ ਸਿੰਘ ਨੂੰ ਮਿਲਿਆ ਵੱਡਾ ਅਹੁਦਾ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਨਵਜੋਤ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ ਇਹ ਨਿਯੁਕਤੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਗਈ ਹੈ।

Live : ਅਫਗਾਨਿਸਤਾਨ ਦੇ ਰਾਸ਼ਟਰਪਤੀ ਨੇ ਦਿੱਤਾ ਅਸਤੀਫਾ, ਕਿਸਾਨਾਂ ਦੇ ਐਲਾਨ ਤੋਂ ਡਰੀ ਸਰਕਾਰ ! | D5 Channel Punjabi

ਇਹ ਜਾਣਕਾਰੀ ਨਵਜੋਤ ਸਿੱਧੂ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਦੱਸ ਦੇਈਏ ਕਿ ਪਰਗਟ ਸਿੰਘ ਨਵਜੋਤ ਸਿੱਧੂ ਦੇ ਕਾਫੀ ਕਰੀਬੀ ਮੰਨੇ ਜਾਂਦੇ ਹਨ। ਇਹ ਵੀ ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਨਵਜੋਤ ਸਿੱਧੂ ਵੱਲੋਂ ਹਾਲ ਹੀ ‘ਚ 4 ਸਲਾਹਕਾਰ ਨਿਯੁਕਤ ਕੀਤੇ ਗਏ ਸਨ। ਇਨ੍ਹਾਂ ‘ਚ ਫਤਿਹਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ, ਸਾਬਕਾ ਡੀ. ਜੀ. ਪੀ. ਮੁਹੰਮਦ ਮੁਸਤਫ਼ਾ, ਸਾਬਕਾ ਰਜਿਸਟਰਾਰ ਫਰੀਦਕੋਟ ਮਾਲਵਿੰਦਰ ਸਿੰਘ ਮਾਲੀ ਅਤੇ ਉੱਘੀ ਸ਼ਖ਼ਸੀਅਤ ਡਾ. ਪਿਆਰੇ ਲਾਲ ਗਰਗ ਸ਼ਾਮਲ ਸਨ।

ਖੇਤੀਬਾੜੀ ਮੰਤਰੀ ਦਾ ਆਇਆ ਬਿਆਨ! ਰਾਜੇਵਾਲ ਨੇ ਕਰਤਾ ਜਿੱਤ ਦਾ ਐਲਾਨ || D5 Channel Punjabi

ਹਾਲਾਂਕਿ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਵੱਲੋਂ ਨਵਜੋਤ ਸਿੱਧੂ ਦਾ ਸਲਾਹਕਾਰ ਬਣਨ ਤੋਂ ਇਹ ਕਹਿੰਦੇ ਹੋਏ ਇਨਕਾਰ ਕਰ ਦਿੱਤਾ ਗਿਆ ਸੀ ਕਿ ਉਹ ਕਿਸੇ ਵੀ ਸਿਆਸੀ ਅਹੁਦੇ ‘ਤੇ ਕੰਮ ਨਹੀਂ ਕਰਨਾ ਚਾਹੁੰਦੇ। ਇਸ ਤੋਂ ਬਾਅਦ ਹੁਣ ਨਵਜੋਤ ਸਿੱਧੂ ਵੱਲੋਂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button