Breaking NewsPunjabTop News

ਵੱਡੀ ਖ਼ਬਰ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਡਾ ਝੱਟਕਾਂ, ਨਾਇਬ ਤਹਿਸੀਲਦਾਰ ਭਰਤੀ ਨੋਟਿਸ ਰੱਦ

ਚੰਡੀਗੜ੍ਹ : ਵਿਵਾਦਿਤ ਨਾਇਬ ਤਹਿਸੀਲਦਾਰ ਭਰਤੀ ਦਾ ਨੋਟਿਸ ਪੰਜਾਬ ਸਰਕਾਰ ਦੇ ਵੱਲੋਂ ਰੱਦ ਕਰ ਦਿੱਤਾ ਗਿਆ ਹੈ। ਇਸ ਬਾਰੇ ਸਰਕਾਰ ਦੇ ਵਕੀਲ ਵਲੋਂ ਹਾਈਕੋਰਟ ਵਿਚ ਜਾਣਕਾਰੀ ਦਿੱਤੀ ਗਈ ਹੈ। ਵਕੀਲ ਨੇ ਕਿਹਾ ਹੈ ਕਿ 12 ਦਸੰਬਰ 2020 ਦੇ ਭਰਤੀ ਨੋਟਿਸ ਦੇ ਅਨੁਸਾਰ ਭਰਤੀ ਨੂੰ ਰੱਦ ਕਰ ਦਿੱਤਾ ਗਿਆ ਹੈ । ਉਨ੍ਹਾਂ ਅੱਗੇ ਕਿਹਾ ਹੈ ਕਿ 20 ਜਨਵਰੀ 2023 ਦੇ ਫ਼ੈਸਲੇ ਅਨੁਸਾਰ ਦੁਬਾਰਾ ਪ੍ਰੀਖਿਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ ਪਟੀਸ਼ਨਰ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਵਕੀਲ ਨੇ ਕਿਹਾ ਹੈ ਕਿ ਪਟੀਸ਼ਨਕਰਤਾ ਨੂੰ ਆਪਣੇ ਉਪਾਅ ਦਾ ਲਾਭ ਲੈਣ ਲਈ ਰਿੱਟ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਕੋਰਟ ਨੇ ਦਿੱਤੀ ਹੈ।

ਚਿੱਟਾ ਪੀਂਦਾ Punjab Police ਮੁਲਾਜ਼ਮ ਲੋਕਾਂ ਨੇ ਕੀਤਾ ਕਾਬੂ | D5 Channel Punjabi | Bathinda Police

ਨਾਇਬ ਤਹਿਸੀਲਦਾਰ ਦੀ ਭਰਤੀ ਨੂੰ ਲੈਂ ਕੇ ਪੰਜਾਬ ਵਿੱਚ ਸਿਆਸਤ ਭੱਖੀ ਸੀ ਕਿਉਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀਪੀਐਸਸੀ) ਵੱਲੋਂ ਕੀਤੀ ਗਈ ਨਾਇਬ ਤਹਿਸੀਲਦਾਰ ਦੀ ਭਰਤੀ ਵਿਚ ਬਹੁ ਕਰੋੜੀ ਘੁਟਾਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button