ਮੋਹਾਲੀ : ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਮੁਹਾਲੀ ਅਦਾਲਤ ‘ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਅਦਾਲਤ ਨੇ ਅਰੋੜਾ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। 19 ਅਕਤੂਬਰ ਨੂੰ ਅਰੋੜਾ ਨੂੰ ਮੁੜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਉਥੇ ਹੀ ਜਦੋਂ ਸੁੰਦਰ ਸ਼ਾਮ ਅਰੋੜਾ ਜਦੋਂ ਆਪਣੇ ਪਰਿਵਾਰ ਨੂੰ ਮਿਲੇ ਤਾਂ ਬਹੁਤ ਜਿਆਦਾ ਭਾਵੂਕ ਹੋ ਗਏ। ਆਪਣੇ ਪਰਿਵਾਰ ਨੂੰ ਮਿਲ ਉਨ੍ਹਾਂ ਦੀ ਅੱਖਾਂ ‘ਚੋ ਹੱਝੂ ਆ ਗਏ। ਸੁੰਦਰ ਸ਼ਾਮ ਅਰੋੜਾ ਨੂੰ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਬਚਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ 1 ਕਰੋੜ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਸਾਬਕਾ ਫੌਜੀਆਂ ਨੇ ਕਰਤਾ ਸੰਘਰਸ਼, ਸਰਕਾਰ ਨੇ ਕਰਤੀ ਬੇਇਜ਼ਤੀ, ਥਾਂ-ਥਾਂ ਹੋ ਰਿਹਾ ਮਜ਼ਾਕ | D5 Channel Punjabi
ਅਰੋੜਾ ਨੇ 14 ਅਕਤੂਬਰ, 2022 ਨੂੰ ਏ.ਆਈ.ਜੀ. ਨਾਲ ਮੁਲਾਕਾਤ ਕੀਤੀ ਅਤੇ ਉਸ ਵਿਰੁੱਧ ਚੱਲ ਰਹੀ ਵਿਜੀਲੈਂਸ ਜਾਂਚ ਵਿੱਚ ਮੱਦਦ ਕਰਨ ਲਈ ਉਸਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ । ਮੰਤਰੀ ਨੇ ਅਗਲੇ ਦਿਨ 15 ਅਕਤੂਬਰ 2022 ਨੂੰ 50 ਲੱਖ ਰੁਪਏ ਮੌਕੇ ਉਤੇ ਦੇਣ ਅਤੇ ਬਕਾਇਆ ਰਕਮ ਬਾਅਦ ਵਿੱਚ ਦੇਣ ਦੀ ਗੱਲ ਕੀਤੀ। ਇਸ ਮਾਮਲੇ ਵਿੱਚ ਅਰੋੜਾ ਨੂੰ ਰਿਸ਼ਵਤ ਦਿੰਦੇ ਹੋਏ ਗ੍ਰਿਫ਼ਤਾਰ ਕਰਕੇ ਉਸ ਕੋਲੋਂ 50 ਲੱਖ ਰੁਪਏ ਬਰਾਮਦ ਕੀਤੇ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.