PunjabTop News

ਵੱਡੀ ਖ਼ਬਰ : ਮੋਗਾ ਕੋਰਟ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਭੇਜਿਆ ਸਮਨ

ਮੋਗਾ : ਸਾਬਕਾ ਵਿਧਾਇਕ ਹਰਜੋਤ ਕਮਲ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਖ਼ਿਲਾਫ਼ ਇਕ ਅਪਰਾਧਿਕ ਸ਼ਿਕਾਇਤ ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿਚ ਹਰਜੋਤ ਕਮਲ ਨੇ ਲਿਖਿਆ ਹੈ ਕਿ ਇਕ ਪ੍ਰੈੱਸ ਕਾਨਫਰੰਸ ਦੌਰਾਨ ਹਰਪਾਲ ਚੀਮਾ ਨੇ ਉਨ੍ਹਾਂ ’ਤੇ ਦੋਸ਼ ਲਗਾਏ ਸਨ ਕਿ ਉਨ੍ਹਾਂ ਨੇ ਮਿਲੀਭੁਗਤ ਕਰਕੇ ਖੇਤੀਬਾੜੀ ਵਾਲੀ ਜ਼ਮੀਨ ਨੂੰ ਵਪਾਰਕ ਜ਼ਮੀਨ ਵਿਚ ਤਬਦੀਲ ਕੀਤਾ ਹੈ।

ਕਿਸਾਨਾਂ ਨੂੰ ਮਿਲੂ ਮੁਆਵਜ਼ਾ, ਸਰਕਾਰ ਨੇ ਕਰਤਾ ਵੱਡਾ ਐਲਾਨ | D5 Channel Punjabi

ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਦੇ ਹੋਏ ਹਰਜੋਤ ਕਮਲ ਨੇ ਕਿਹਾ ਕਿ ਚੀਮਾ ਨੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਦੇ ਚੱਲਦੇ ਉਨ੍ਹਾਂ ਨੇ ਹਰਪਾਲ ਚੀਮਾ ਖਿਲਾਫ਼ ਕੇਸ ਦਰਜ ਕਰਾ ਦਿੱਤਾ ਹੈ ‘ਤੇ ਉਥੇ ਹੀ ਮੋਗਾ ਕੋਰਟ ਨੇ ਹਰਪਾਲ ਚੀਮਾ ਨੂੰ ਸਮਨ ਭੇਜ ਕੇ 15 ਨਵੰਬਰ ਨੂੰ ਕੋਰਟ ‘ਚ ਪੇਸ਼ ਹੋਣ ਦੇ ਆਦੇਸ਼ ਦਿਤੇ ਹਨ। । ਹਰਜੋਤ ਕਮਲ ਨੇ ਕਿਹਾ ਕਿ ਹਰਪਾਲ ਚੀਮਾ ਵਲੋਂ ਉਨ੍ਹਾਂ ’ਤੇ ਜਿਹੜੇ ਦੋਸ਼ ਲਗਾਏ ਗਏ ਹਨ, ਨਾ ਤਾਂ ਉਨ੍ਹਾਂ ਵਿਚ ਕੋਈ ਸੱਚਾਈ ਹੈ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਬੂਤ ਹਨ। ਚੀਮਾ ਉਨ੍ਹਾਂ ’ਤੇ ਲਗਾਏ ਦੋਸ਼ਾਂ ਨੂੰ ਸਾਬਤ ਕਰਕੇ ਵਿਖਾਉਣ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button