Breaking NewsPunjabTop News

ਵੱਡੀ ਖ਼ਬਰ : ਰਾਜਪਾਲ ਬਨਵਾਰੀਲਾਲ ਪੁਰੋਹਿਤ ਖਿਲਾਫ਼ CM ਮਾਨ ਨੇ ਕੀਤਾ ਸੁਪਰੀਮ ਕੋਰਟ ਦਾ ਰੁੱਖ

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਇਕ ਵਾਰ ਫਿਰ ਤੋਂ ਆਹਮੋਂ -ਸਾਹਮਣੇ ਹੁੰਦੇ ਨਜ਼ਰ ਆ ਰਹੇ ਹਨ। ਰਾਜਪਾਲ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿੱਚ ਬਜਟ ਸੈਸ਼ਨ ਬੁਲਾਉਣ ਨੂੰ ਲੈ ਕੇ ਟਕਰਾਅ ਹੋ ਗਿਆ ਸੀ। ਪੰਜਾਬ ਸਰਕਾਰ ਨੇ 3 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਗੱਲ ਕੀਤੀ ਸੀ ਪਰ ਰਾਜਪਾਲ ਬਨਵਾਰੀ ਲਾਲ ਨੇ ਇਸ ਤੋਂ ਇਨਕਾਰ ਕਰ ਦਿੱਤਾ ਸੀ। ਹੁਣ ਬਜਟ ਸੈਸ਼ਨ ਲਈ ਰਾਜਪਾਲ ਤੋਂ ਮਨਜ਼ੂਰੀ ਮਾਮਲੇ ਵਿੱਚ ਮਾਨ ਸਰਕਾਰ ਨੇ ਸੁਪਰੀਮ ਕੋਰਟ ਦਾ ਦਰਵਾਜਾ ਖੜਕਾ ਦਿੱਤਾ ਹੈ। ਮਾਨ ਸਰਕਾਰ ਇਸ ਮਾਮਲੇ ‘ਤੇ ਸਰਪਰੀਮ ਕੋਰਟ ਦਾ ਰੁੱਖ ਕਰ ਲਿਆ ਹੈ, ਇਸ ‘ਤੇ ਕੱਲ ਸੁਣਵਾਈ ਹੋ ਸਕਦੀ ਹੈ। ਇਸ ਦੀ ਜਾਣਕਾਰੀ ਖੁਦ CM ਮਾਨ ਨੇ ਟਵੀਟ ਕਰ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ “ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦੀਆਂ ਝਲਕੀਆਂ…. ਦਿੱਲੀ ਵਿੱਚ ਬਹੁਮਤ ਦੇ ਬਾਵਜੂਦ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ…ਡਿਪਟੀ ਮੇਅਰ ਬਣਾਉਣ ਲਈ ਸੁਪਰੀਮ ਕੋਰਟ ਜਾਓ… ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਚਲਾਉਣ ਲਈ ਸੁਪਰੀਮ ਕੋਰਟ ਜਾਣਾ ਪੈ ਰਿਹਾ ਹੈ …
ਲੋਕਤੰਤਰ ਦੀ ਤਲਾਸ਼ ਜਾਰੀ ਹੈ…।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button