Breaking NewsPunjabTop News

ਵੱਡੀ ਖ਼ਬਰ : ਲੁਧਿਆਣਾ ਦੇ ਇਸ ਪੰਜ ਸਿਤਾਰਾ ਹੋਟਲ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ : ਲੁਧਿਆਣਾ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਰੋਜ਼ਪੁਰ ਰੋਡ ਸਥਿਤ ਪੰਜ ਸਿਤਾਰਾ ਹੋਟਲ HYATT ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਦਹਿਸ਼ਤ ਫੈਲ ਗਈ ਹੈ। ਇਸ ਧਮਕੀ ਤੋਂ ਬਾਅਦ ਪੁਲਿਸ ਐਕਸ਼ਨ ’ਚ ਆ ਗਈ ਹੈ ਅਤੇ ਪੂਰਾ ਇਲਾਕਾ ਸੀਲ ਕਰ ਦਿੱਤਾ ਗਿਆ ਹੈ। ਭਾਰੀ ਪੁਲਿਸ ਬਲ ਹੋਟਲ ਦੇ ਬਾਹਰ ਤਾਇਨਾਤ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਇਸ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਸਣੋ! Zira Factory ਕਿਵੇਂ ਕੱਢਦੀ ਸੀ ਗੰਦਾ ਪਾਣੀ ਬਾਹਰ, ਕਸੂਤਾ ਫਸਿਆ Seechewal | D5 Channel Punjabi

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਕ ਪੱਤਰ ਰਾਹੀਂ ਜਾਂ ਸੋਸ਼ਲ ਮੀਡੀਆ ਜ਼ਰੀਏ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਹਾਲਾਂਕਿ ਇਹ ਅਫਵਾਹ ਹੈ ਜਾਂ ਸੱਚ ਇਸ ਪੂਰੇ ਘਟਨਾਕ੍ਰਮ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button