ਪੰਜਾਬ ਪੁਲਿਸ ਨੇ ਨਾਮਵਰ ਕੌਮਾਂਤਰੀ ਕਬੱਡੀ ਖਿਡਾਰੀ ਦੇ ਕ਼ਤਲ ਦੀ ਗੁੱਥੀ ਸੁਲਝਾਈ; ਚਾਰ ਗ੍ਰਿਫਤਾਰ
ਵਿਦੇਸ਼ੀ ਮੂਲ ਦੇ ਤਿੰਨ ਵਿਅਕਤੀਆਂ ਦੀ ਮੁੱਖ ਸਾਜਿ਼ਸ਼-ਘਾੜਿਆਂ ਵਜੋਂ ਪਛਾਣ ; ਤਿੰਨਾਂ `ਤੇ ਮੁਕੱਦਮਾ ਦਰਜ
ਚੰਡੀਗੜ੍ਹ /ਜਲੰਧਰ: ਪੰਜਾਬ ਪੁਲਿਸ ਨੇ ਕੌਮਾਂਤਰੀ ਕਬੱਡੀ ਖਿਡਾਰੀ ਦੇ ਕਤਲ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ, ਇਸ ਕਤਲ ਦੀ ਸਾਜਿ਼ਸ਼ ਰਚਣ ਵਾਲੇ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਇਸ ਵੱਡੇ ਕਤਲ ਕਾਂਡ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ 14 ਮਾਰਚ, 2022 ਨੂੰ ਸ਼ਾਮ 6 ਵਜੇ ਦੇ ਕਰੀਬ ਜਲੰਧਰ ਦੇ ਪਿੰਡ ਮੱਲ੍ਹੀਆਂ ਵਿੱਚ ਚੱਲ ਰਹੇ ਕਬੱਡੀ ਮੈਚ ਦੌਰਾਨ ਪੰਜ ਅਣਪਛਾਤੇ ਹਮਲਾਵਰਾਂ ਨੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਸਿੰਘ ਉਰਫ਼ ਸੰਦੀਪ ਨੰਗਲ ਅੰਬੀਆ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
CM Bhagwant Mann ਨੇ ਲਾ ਦਿੱਤੀ ਨੌਕਰੀਆਂ ਦੀ ਝੜੀ, ਪਹਿਲੀ Cabinet Meeting ’ਚ ਦਿੱਤੀਆਂ 25 ਹਜ਼ਾਰ ਨੌਕਰੀਆਂ
ਗ੍ਰਿਫਤਾਾਰ ਕੀਤੇ ਵਿਅਕਤੀਆਂ ਦੀ ਪਛਾਣ ਫਤਿਹ ਸਿੰਘ ਉਰਫ ਯੁਵਰਾਜ ਵਾਸੀ ਸੰਗਰੂਰ , ਕੌਸ਼ਲ ਚੌਧਰੀ ਵਾਸੀ ਨਾਹਰਪੁਰ ਰੂਪਾ ,ਗੁਰੂਗ੍ਰਾਮ, ਹਰਿਆਣਾ, ਹਰਿਆਣਾ ਦੇ ਪਿੰਡ ਮਹੇਸ਼ਪੁਰ ਪਲਵਾਂ ਦੇ ਅਮਿਤ ਡਾਗਰ; ਸਿਮਰਨਜੀਤ ਸਿੰਘ ਉਰਫ ਜੁਝਾਰ ਸਿੰਘ ਉਰਫ ਗੈਂਗਸਟਰ ਵਾਸੀ ਪਿੰਡ ਮਾਧੋਪੁਰ ਪੀਲੀਭੀਤ, ਯੂ.ਪੀ. ਵਜੋਂ ਹੋਈ ਹੈ। ਇਹ ਚਾਰੇ ਅਪਰਾਧੀ, ਜੋ ਹਿਸਟਰੀਸ਼ੀਟਰ ਹਨ ਅਤੇ 20 ਤੋਂ ਵੱਧ ਅਪਰਾਧਿਕ ਮਾਮਲਿਆਂ ਜਿਨ੍ਹਾਂ ਵਿੱਚ ਜਿ਼ਆਦਾਤਰ ਕਤਲ ਅਤੇ ਇਰਾਦਾ ਕ਼ਤਲ ਦੇ ਕੇਸ ਹਨ, `ਚ ਲੋੜੀਂਦੇ ਹਨ, ਨੂੰ ਵੱਖ-ਵੱਖ ਜੇਲ੍ਹਾਂ ਤੋਂ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਗਿਆ ਸੀ।
Bhagwant Mann ਨੇ ਖੁਸ਼ ਕਰਤੇ ਲੋਕ, ਦਿੱਤੀ ਵੱਡੀ ਸੌਗਾਤ | D5 Channel Punjabi
ਪੁਲਿਸ ਨੇ ਤਿੰਨ ਮੁੱਖ ਸਾਜਿਸ਼ਘਾੜਿਆਂ ਨੂੰ ਵੀ ਨਾਮਜ਼ਦ ਕੀਤਾ ਹੈ ਜਿਨ੍ਹਾਂ ਦੀ ਪਛਾਣ ਸਨੋਵਰ ਢਿੱਲੋਂ, ਜੋ ਅੰਮ੍ਰਿਤਸਰ ਦਾ ਵਸਨੀਕ ਹੈ ਅਤੇ ਅੱਜ-ਕੱਲ੍ਹ ਬਰੈਂਪਟਨ, ਓਨਟਾਰੀਓ, ਕੈਨੇਡਾ ਵਿੱਚ ਰਹਿੰਦਾ ਹੈ ਅਤੇ ਕੈਨੇਡੀਅਨ ਸੱਥ ਟੀਵੀ ਅਤੇ ਰੇਡੀਓ ਸ਼ੋਅ ਦਾ ਨਿਰਮਾਤਾ ਅਤੇ ਨਿਰਦੇਸ਼ਕ ਹੈ; ਸੁਖਵਿੰਦਰ ਸਿੰਘ ਉਰਫ ਸੁੱਖਾ ਦੁੱਨੇਕੇ ਉਰਫ ਸੁੱਖ ਸਿੰਘ ਵਾਸੀ ਪਿੰਡ ਦੁੱਨੇਕੇ,ਵਾਸੀ ਮੋਗਾ ਅਤੇ ਜੋ ਪਿਛਲੇ ਕੁਝ ਸਾਲਾਂ ਤੋਂ ਕੈਨੇਡਾ `ਚ ਰਹਿ ਰਿਹਾ ਹੈ, ਜਗਜੀਤ ਸਿੰਘ ਉਰਫ ਗਾਂਧੀ ਵਾਸੀ ਡੇਹਲੋਂ, ਲੁਧਿਆਣਾ ਜ਼ੋ ਮੌਜੂਦਾ ਸਮੇਂ ਵਿੱਚ ਮਲੇਸ਼ੀਆ ਵਿੱਚ ਰਹਿ ਰਿਹਾ ਹੈ,ਵਜੋਂ ਕੀਤੀ ਗਈ ਹੈ।
AAP Punjab Cabinet 2022 : ਮਾਨ ਦੀ ਸਰਕਾਰ ’ਚ ਬਣੇ ਨਵੇਂ ਮੰਤਰੀ, ਪਹਿਲੀ ਕੈਬਨਿਟ ਮੀਟਿੰਗ ’ਚ ਖੁਸ਼ ਕਰਤੇ ਲੋਕ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਪੰਜਾਬ ਵੀ.ਕੇ ਭਾਵਰਾ ਨੇ ਸ਼ਨਿਚਵਾਰ ਨੂੰ ਦੱਸਿਆ ਕਿ ਪੂਰੀ ਬਾਰੀਕਬੀਨੀ ਜਾਂਚ ਅਤੇ ਇਤਲਾਹ ਦੇ ਅਧਾਰ `ਤੇ, ਜਲੰਧਰ ਦਿਹਾਤੀ ਪੁਲਿਸ ਨੇ ਫਤਹਿ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ `ਤੇ ਲਿਆਂਦਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਪੁੱਛ-ਗਿੱਛ ਦੌਰਾਨ ਫਤਹਿ ਸਿੰਘ ਨੇ ਖੁਲਾਸਾ ਕੀਤਾ ਕਿ ਸਨੋਵਰ ਢਿੱਲੋਂ ਨੇ “ਨੈਸ਼ਨਲ ਕਬੱਡੀ ਫੈਡਰੇਸ਼ਨ ਆਫ ਓਨਟਾਰੀਓ” ਬਣਾਈ ਸੀ ਅਤੇ ਵੱਖ-ਵੱਖ ਖਿਡਾਰੀਆਂ ਨੂੰ ਆਪਣੀ ਫੈਡਰੇਸ਼ਨ ਵਿੱਚ ਸ਼ਾਮਲ ਕਰਨ ਲਈ ਕੋਸਿ਼ਸ਼ ਕਰ ਰਿਹਾ ਸੀ।
ਸੰਦੀਪ ਦੇ ਕਾਤਲਾਂ ਦਾ ਲੱਗਿਆ ਪਤਾ, ਆਹ ਬੰਦਿਆਂ ਨੇ ਰਚੀ ਸੀ ਸਾਜ਼ਿਸ਼
ਫਤਿਹ ਨੇ ਦੱਸਿਆ ਕਿ ਜਿ਼ਆਦਾਤਰ ਨਾਮਵਰ ਖਿਡਾਰੀ ਮ੍ਰਿਤਕ ਸੰਦੀਪ ਵੱਲੋਂ ਚਲਾਏ ਜਾ ਰਹੇ “ਮੇਜਰ ਲੀਗ ਕਬੱਡੀ” ਨਾਲ ਜੁੜੇ ਹੋਏ ਸਨ, ਜੋ ਕਿ ਸਨੋਵਰ ਦੀ ਫੈਡਰੇਸ਼ਨ ਲਈ ਅਸਫਲਤਾ ਸਾਬਿਤ ਹੋ ਰਹੀ ਸੀ।ਫਤਹਿ ਨੇ ਕਬੂਲਿਆ ਕਿ ਉਸਨੇ ਵੀ ਕੁਝ ਖਿਡਾਰੀਆਂ `ਤੇ ਸਨੋਵਰ ਫੈਡਰੇਸ਼ਨ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ। ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਤਹਿ ਨੇ ਕਬੂਲਿਆ ਹੈ ਕਿ ਸਨੋਵਰ ਦੀਆਂ ਹਦਾਇਤਾਂ `ਤੇ ਉਸ ਨੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸੰਦੀਪ ਨੂੰ ਮੌਤ ਦੇ ਘਾਟ ਉਤਾਰਨ ਲਈ ਸ਼ੂਟਰਾਂ ਦਾ ਪ੍ਰਬੰਧ ਕੀਤਾ ਸੀ।
Bhagwant Mann ਨੇ ਸੱਦੀ ਮੰਤਰੀਆਂ ਦੀ ਮੀਟਿੰਗ, ਘਟਣਗੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ! | D5 Channel Punjabi
ਉਨ੍ਹਾਂ ਦੱਸਿਆ ਕਿ ਸੁਖ ਦੁੱਨੇਕੇ ਦੇ ਨਿਰਦੇਸ਼ਾਂ `ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮਿ੍ਤਸਰ ਦੇ ਪ੍ਰੀਤਮ ਐਨਕਲੇਵ ਵਿਖੇ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਸ਼ੂਟਰਾਂ ਨੂੰ ਛੁਪਣਗਾਹ ਮੁਹੱਈਆ ਕਰਵਾਈ ਸੀ । ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਰਾਈਫਲ ਬਰਾਮਦ ਕੀਤੇ ਹਨ ਅਤੇ ਫਰਾਰ ਹੋਏ ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕਰ ਲਿਆ ਹੈ। ਐਸ.ਐਸ.ਪੀ. ਨੇ ਕਿਹਾ ਕਿ ਗੋਲੀ ਚਲਾਉਣ ਵਾਲਿਆਂ ਦੀ ਵੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.