Breaking NewsD5 specialNewsPunjabTop News

ਵੱਡੀ ਖ਼ਬਰ : CM ਮਾਨ ਕੱਲ੍ਹ ਕਰਵਾਉਣਗੇ ਦੂਜਾ ਵਿਆਹ

ਮਹਿਲ ਕਲਾਂ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੂਜਾ ਕਰਵਾਉਣ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਯਾਨੀ ਕਿ ਵੀਰਵਾਰ ਨੂੰ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ ‘ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਹੀ ਸੀਮਤ ਮਹਿਮਾਨਾਂ ਨੂੰ ਇਸ ਵਿਆਹ ‘ਚ ਬੁਲਾਇਆ ਗਿਆ ਹੈ।

Punjab Patwari Joining : ਲਓ Bhagwant Mann ਨੇ ਦਿੱਤੀ ਖੁਸ਼ਖਬਰੀ, | D5 Channel Punjabi

ਜ਼ਿਕਰਯੋਗ ਹੈ ਕਿ ਸਾਲ 2015 ‘ਚ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਇੰਦਰਪ੍ਰੀਤ ਕੌਰ ਨਾਲ ਕਾਨੂੰਨੀ ਤਲਾਕ ਹੋ ਗਿਆ ਸੀ। ਇਸ ਵੇਲੇ ਉਹ ਦੋ ਬੱਚਿਆਂ ਸਮੇਤ ਅਮਰੀਕਾ ‘ਚ ਰਹਿ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ‘ਚ ਜਦੋਂ ਉਸ ਦੇ ਦੋਵੇਂ ਬੱਚੇ ਵਿਸ਼ੇਸ਼ ਤੌਰ ‘ਤੇ ਪੰਜਾਬ ਆਏ ਸਨ ਤਾਂ ਇਹ ਸੰਭਾਵਨਾ ਜਤਾਈ ਜਾ ਰਹੀ ਸੀ ਕਿ ਮੁੜ ਤੋਂ ਭਗਵੰਤ ਮਾਨ ਦਾ ਪਰਿਵਾਰ ਇਕੱਠਾ ਹੋਵੇਗਾ ਅਤੇ ਉਨ੍ਹਾਂ ਦੀ ਪਤਨੀ ਇੰਦਰਪ੍ਰੀਤ ਕੌਰ ਵਾਪਸੀ ਕਰੇਗੀ ਪਰ ਅਜਿਹਾ ਨਹੀਂ ਹੋਇਆ। ਹੁਣ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡਾਕਟਰ ਗੁਰਪ੍ਰੀਤ ਕੌਰ ਨਾਲ ਆਪਣਾ ਦੂਜਾ ਵਿਆਹ ਕਰਵਾਉਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button