Breaking NewsD5 specialNewsPunjabTop News

ਵੱਡੀ ਖ਼ਬਰ : CM ਹਾਊਸ ਦੇ ਬਾਹਰ ਧਰਨਾ ਦੇ ਰਹੇ ਭਾਜਪਾ ਨੇਤਾਵਾਂ ਨੂੰ ਮਿਲਣ ਪਹੁੰਚੇ ਕੈਪਟਨ

ਚੰਡੀਗੜ੍ਹ : ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਸੀਐਮ ਘਰ ਦੇ ਬਾਹਰ ਧਰਨਾ ਦੇ ਰਹੇ ਭਾਜਪਾ ਨੇਤਾਵਾਂ ਨੂੰ ਮਿਲਣ ਪੁੱਜੇ ਹਨ। ਭਾਜਪਾ ਦਾ ਇੱਕ ਪ੍ਰਤੀਨਿਧੀਮੰਡਲ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰ ਰਿਹਾ ਹੈ। ਅਸ਼ਵਨੀ ਸ਼ਰਮਾ ਦੀ ਅਗਵਾਈ ‘ਚ ਨੇਤਾ ਕੈਪਟਨ ਨਾਲ ਮੁਲਾਕਾਤ ਕਰ ਰਹੇ ਹਨ।

Lovepreetcase ‘ਚ manishagulati ਦਾ ਵੱਡਾ ਐਲਾਨ!ਸਿੱਧੀ ਕਰੇਗੀ Justin Trudeau ਨਾਲ ਗੱਲਬਾਤ!

ਇਸ ਮੌਕੇ ਅਸ਼ਵਨੀ ਸ਼ਰਮਾ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਰਾਜੇਸ਼ ਬਾਘਾ ਨੇ ਕਿਹਾ ਕਿ ਉਨ੍ਹਾਂ ਦਸ ਦਿਨ ਪਹਿਲਾਂ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਸੀ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਾਰੇ ਉਹ ਮੁਲਾਕਾਤ ਕਰਨੀ ਚਾਹੁੰਦੇ ਹਨ ਪਰ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ । ਜਿਸ ਕਾਰਨ ਉਨ੍ਹਾਂ ਅੱਜ ਇੱਥੇ ਧਰਨਾ ਲਗਾਇਆ ਹੈ । ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਵਿਗੜ ਰਹੇ ਹਾਲਾਤ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੰਭੀਰ ਨਹੀਂ । ਇਸੇ ਕਾਰਨ ਰਾਜਪੁਰਾ ਵਿੱਚ ਭਾਜਪਾ ਆਗੂਆਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ । ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਉਹ ਮੁਲਾਕਾਤ ਕਰਕੇ ਹੀ ਜਾਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button