Breaking NewsPunjabTop News

ਵੱਡੀ ਖ਼ਬਰ : CM ਹੈਲੀਪੈਡ ਦੇ ਨੇੜੇ ਤੋਂ ਮਿਲੀ ਧਮਾਕੇ ਵਾਲੀ ਚੀਜ਼

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖ਼ਬਰ ਚੰਡੀਗੜ੍ਹ ਦੇ ਨਵਾਂ ਗਾਓ ਤੋਂ ਸਾਹਮਣੇ ਆ ਰਹੀ ਹੈ। ਚੰਡੀਗੜ੍ਹ ਦੇ ਨਵਾਂ ਗਾਓ ਤੋਂ ਬੰਬ ਸ਼ੈਲ ਮਿਲਿਆ ਹੈ। ਇਹ ਬੰਬ ਸ਼ੈਲ ਨਵਾਂਗਾਓਂ ਦੇ ਨਾਲ ਲੱਗਦੇ ਚੰਡੀਗੜ੍ਹ ਦੇ ਸੈਕਟਰ 2 ਸਥਿਤ ਅੰਬਾਂ ਦੇ ਬਾਗ਼ ਨੇੜੇ ਬਰਾਮਦ ਹੋਇਆ ਹੈ। ਸੂਚਨਾ ਮਿਲਦੇ ਸਾਰ ਹੀ ਚੰਡੀਗੜ੍ਹ ਅਤੇ ਮੁਹਾਲੀ ਪੁਲਿਸ ਮੌਕੇ ’ਤੇ ਪਹੁੰਚ ਗਈ। ਦੱਸਿਆ ਜਾ ਰਿਹਾ ਕਿ ਅੰਬਾਂ ਦੇ ਬਾਗ਼ ਦੇ ਅੰਦਰ ਲੱਗੇ ਟਿਊਬਵੈੱਲ ਦੇ ਸੰਚਾਲਕ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਜਿਸ ਮਗਰੋਂ ਪੁਲਿਸ ਨੇ ਚੰਡੀਗੜ੍ਹ ਦੀ ਬੰਬ ਨਿਰੋਧਕ ਟੀਮ ਨੂੰ ਵੀ ਮੌਕੇ ‘ਤੇ ਸੱਦ ਲਿਆ ਹੈ। ਮੌਕੇ ‘ਤੇ ਭਾਰੀ ਤਦਾਦ ‘ਚ ਪੁਲਿਸ ਬਲ ਨੂੰ ਵੀ ਤਾਇਨਾਤ ਕਰ ਦਿੱਤਾ ਗਿਆ ਅਤੇ ਇਸ ਦੇ ਨਾਲ ਹੀ ਫੌਜ ਨੂੰ ਵੀ ਸੱਦ ਲਿਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਸੁਰੱਖਿਆ ਹੇਠ ਤਾਇਨਾਤ ਏ.ਡੀ.ਜੀ.ਪੀ ਏ.ਕੇ. ਪਾਂਡੇ ਨੇ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਇੱਕ ਮਿਸਫਾਇਰ ਬੰਬ ਹੈ। ਹਾਲਾਂਕਿ ਘਬਰਾਉਣ ਦੀ ਲੋੜ ਨਹੀਂ ਹੈ ਇਸ ਤੋਂ ਪਹਿਲਾਂ ਵੀ ਇਸ ਤਰ੍ਹਾਂ ਦੇ ਬੰਬ ਅਕਸਰ ਮਿਲਦੇ ਰਹਿੰਦੇ ਹਨ। ਚੰਡੀਗੜ੍ਹ ਪੁਲਿਸ ਨੇ ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਜਲਦ ਹੀ ਫੌਜ ਇੱਥੇ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਫੌਜ ਦੇ ਪਹੁੰਚਣ ਤੋਂ ਬਾਅਦ ਬੰਬ ਦੀ ਜਾਂਚ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ ਕਿ ਇਹ ਬੰਬ ਇੱਥੇ ਕਿਵੇਂ ਪਹੁੰਚਿਆ। ਇਸ ਦਰਮਿਆਨ ਸੀ.ਆਈ.ਡੀ ਵਿਭਾਗ ਦੇ ਏ.ਆਈ.ਜੀ ਅਨਿਲ ਜੋਸ਼ੀ ਵੀ ਮੌਕੇ ‘ਤੇ ਪਹੁੰਚੇ ਹਨ। ਜਿਨ੍ਹਾਂ ਨੇ ਬੰਬ ਵਾਲੇ ਸਥਾਨ ਦੇ ਆਲੇ-ਦੁਆਲੇ ਬੈਰੀਕੇਡ ਲਗਾ ਕੇ ਇਲਾਕੇ ਨੂੰ ਸੀਲ ਕਰ ਦਿੱਤਾ। ਫੌਜ ਦੀ ਟੀਮ ਵੀ ਕੱਲ੍ਹ ਸਵੇਰ ਤੱਕ ਮੌਕੇ ‘ਤੇ ਪਹੁੰਚ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button