Breaking NewsD5 specialNewsPoliticsPress ReleasePunjabTop News

ਕਣਕ ਦੇ ਹੋਏ ਨੁਕਸਾਨ ਦੀ ਭਰਪਾਈ ਲਈ CM Mann ਤੁਰੰਤ ਕਰਨ ਰਾਹਤ ਪੇਸ਼ਕਸ਼ ਦਾ ਐਲਾਨ

ਚੰਡੀਗੜ੍ਹ: ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਇਸ ਵਾਰ ਮਾਰਚ ਮਹੀਨੇ ਦੀ ਗਰਮੀ ਕਾਰਨ ਕਣਕ ਦੀ ਫ਼ਸਲ ਦਾ ਝਾੜ ਘੱਟ ਨਿਕਲਣ ਅਤੇ ਪਹਿਲਾਂ ਨਾਲੋਂ ਕਣਕ ਦੇ ਦਾਣੇ ਦਾ ਸਾਈਜ ਘੱਟਣ ਕਾਰਨ ਕਿਸਾਨਾਂ ਨੂੰ ਹੋਏ ਆਰਥਿਕ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਬਿਕਰਮਜੀਤ ਸਿੰਘ ਚੀਮਾ ਨੇ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਉਲੀਕੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਾਰਚ ਮਹੀਨੇ ਵਿਚ ਅਸਧਾਰਨ ਤਾਪਮਾਨ ਵਧਣ ਕਾਰਨ ਕਣਕ ਦਾ ਪ੍ਰਤੀ ਏਕੜ ਝਾੜ ਘੱਟੋ-ਘੱਟ 8-10 ਕੁਇੰਟਲ ਘੱਟ ਗਿਆ ਹੈ। ਇਸ ਨਾਲ ਸੂਬੇ ਦੇ ਕਿਸਾਨਾਂ ਦਾ ਭਾਰੀ ਆਰਥਿਕ ਨੁਕਸਾਨ ਹੋਇਆ ਹੈ।

ਕਿਸਾਨਾਂ ਦਾ ਪ੍ਰਤੀ ਏਕੜ ਦਸ ਤੋਂ ਬਾਰਾਂ ਹਜ਼ਾਰ ਦਾ ਨੁਕਸਾਨ ਹੋਇਆ ਹੈ। ਖੇਤੀ ਸੈਕਟਰ ਪਹਿਲਾਂ ਹੀ ਕਰਜ਼ਾਈ ਹੈ ਅਤੇ ਕਿਸਾਨ ਇਸ ਘਾਟੇ ਨੂੰ ਨਹੀਂ ਝੱਲ ਸਕਦੇ। ਬਿਕਰਮਜੀਤ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਤੁਸੀਂ ਪੰਜਾਬ ਦੇ ਮੁੱਖ ਮੰਤਰੀ ਹੋ ਅਤੇ ਇਸ ਕਾਰਨ ਤੁਹਾਡਾ ਮੁਢਲਾ ਫਰਜ ਬਨਤਾ ਹੈ ਕਿ ਤੁਰੰਤ ਕਿਸਾਨਾਂ ਦੀ ਮਦਦ ਲਈ ਅੱਗੇ ਆਓ ਅਤੇ ਕਿਸਾਨਾਂ ਲਈ ਪੰਜਾਬ ਸਰਕਾਰ ਵੱਲੋਂ ਰਾਹਤ ਪੈਕੇਜ ਦਾ ਐਲਾਨ ਕੀਤਾ ਜਾਵੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button