Breaking NewsD5 specialIndiaNewsPoliticsPunjab

ਵੱਧ ਰਹੀਆਂ ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਆਪ ਵੱਲੋਂ ਰੋਸ ਪ੍ਰਦਰਸ਼ਨ

ਪੰਜਾਬ ‘ਚ ਦਿਨੋਂ ਦਿਨ ਵੱਧ ਰਹੀਆਂ ਲਗਾਤਾਰ ਪਿਆਜ਼ ਦੀਆਂ ਕੀਮਤਾਂ ਨੂੰ ਲੈ ਕੇ ਅੱਜ ‘ਆਪ’ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ‘ਚ ਆਪ ਵਰਕਰਾਂ ਨੇ ਸੰਗਰੂਰ ਵਿਖੇ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਡੇਰਾ ਪ੍ਰੇਮੀਆਂ ਲਈ ਖੁਸ਼ੀ ਦੀ ਖ਼ਬਰ, ਹਨੀਪ੍ਰੀਤ ਤੇ ਰਾਮ ਰਹੀਮ ਦੀ ਹੋਈ ਮਿਲਣੀ, ਦੇਖੋ- ਕੀ ਹੋਈ ਦੋਵਾਂ ‘ਚ ਗੱਲਬਾਤ!

ਉਨ੍ਹਾਂ ਦਾ ਕਹਿਣਾ ਹੈ ਕਿ ਪੈਟਰੋਲ- ਡੀਜ਼ਲ ਅਤੇ ਪਿਆਜ਼ ਦੀਆਂ ਕੀਮਤਾਂ ਆਸਮਾਨ ਛੂਹ ਰਹੀਆਂ ਹਨ। ਬਿਜਲੀ ਦੀਆਂ ਕੀਮਤਾਂ ਵੀ ਵੱਧ ਰਹੀਆਂ ਹਨ ਅਤੇ ਇਨ੍ਹਾਂ ਵਸਤਾਂ ਦੀ ਕੀਮਤ ਵਧਣ ਦਾ ਅਸਰ ਦੂਜੀਆਂ ਵਸਤਾਂ `ਤੇ ਵੀ ਪੈ ਰਿਹਾ ਹੈ। ਮਹਿੰਗਾਈ ਕਾਰਨ ਗਰੀਬ ਵਿਅਕਤੀ ਨੂੰ ਆਪਣਾ ਗੁਜਾਰਾ ਕਰਨਾ ਬਹੁਤ ਮੁਸ਼ਕਿਲ ਹੋ ਰਿਹਾ ਹੈ ਪਰ ਪੰਜਾਬ ਤੇ ਕੇਂਦਰ ਸਰਕਾਰ ਦਾ ਮਹਿੰਗਾਈ ਨੂੰ ਕੰਟਰੋਲ ਕਰਨ ਵੱਲ ਕੋਈ ਧਿਆਨ ਨਹੀਂ ਹੈ।

ਵਿਰੋਧ ਤਾਂ ਕੀਤਾ, ਪਰ ਪਤਾ ਨਹੀਂ ਕਿਸਦਾ! ਕੀ ਕਿਰਾਏ ‘ਤੇ ਲਿਆਂਦੇ ਪ੍ਰਦਰਸ਼ਨਕਾਰੀ? ਇਸ ਮੰਤਰੀ ਦਾ ਕਰ ਰਹੇ ਸੀ ਵਿਰੋਧ

ਆਪ ਆਗੂਆਂ ਨੇ ਮੰਗ ਕੀਤੀ ਕਿ ਕੈਪਟਨ ਸਰਕਾਰ ਡੀਜ਼ਲ ਅਤੇ ਪੈਟਰੋਲ ‘ਤੇ ਸੂਬੇ ਦੇ ਹਿੱਸੇ ਦੇ ਵੈਟ ‘ਚ ਤੁਰੰਤ ਛੋਟ ਦਾ ਐਲਾਨ ਕਰੇ। ਪਿਛਲੀ ਬਾਦਲ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇੱਕਤਰਫ਼ਾ ਸਮਝੌਤੇ ਰੱਦ ਕਰ ਕੇ ਬਿਜਲੀ ਸਸਤੀ ਕਰੇ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਪੰਜਾਬ ਸਰਾਕਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿੱਖਿਆ ਸੰਸਥਾਵਾਂ ਦਾ ਮਿਆਰ ਉੱਚਾ ਚੁੱਕ ਕੇ ਆਮ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਲੁੱਟ ਤੋਂ ਨਿਜਾਤ ਦਿਵਾਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button