Breaking NewsD5 specialIndiaNewsPunjab

‘ਸ਼ਹੀਦਾਂ ਦੀ ਸ਼ਹਾਦਤ ਨੂੰ ਦੇਸ਼ ਨਹੀਂ ਭੁੱਲੇਗਾ’

ਨਵੀਂ ਦਿੱਲੀ : ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਜ਼ੰਮੂ ਕਸ਼ਮੀਰ ਦੇ ਪੁਲਵਾਮਾ ‘ਚ ਸੁਰੱਖਿਆ ਬਲਾਂ ‘ਤੇ ਹੋਏ ਅੱਤਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਸ਼ੁੱਕਰਵਾਰ ਨੂੰ ਕਿਹਾ ਕਿ ਦੇਸ਼ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ। ਪ੍ਰਧਾਨਮੰਤਰੀ ਨੇ ਆਪਣੇ ਟਵੀਟ ‘ਚ ਕਿਹਾ, ‘ਪਿਛਲੇ ਸਾਲ ਪੁਲਵਾਮਾ ‘ਚ ਸੁਰੱਖਿਆ ਬਲਾਂ ‘ਤੇ ਹੋਏ ਅੱਤਵਾਦੀ ਹਮਲੇ ‘ਚ ਜਾਨ ਗਵਾਉਣ ਵਾਲੇ ਵੀਰ ਸ਼ਹੀਦਾਂ ਨੂੰ ਸ਼ਰਧਾਂਜਲੀ।

Bony Ajnala ਦੀ ਵਾਪਸੀ ਤੋਂ ਬਾਅਦ Dhindsa ‘ਤੇ ਟਕਸਾਲੀਆਂ ਨੇ ਲਿਆ ਬਦਲਾ, ਦਿੱਤਾ ਬਾਦਲਾਂ ਨੂੰ ਇੱਕ ਹੋਰ ਵੱਡਾ ਝਟਕਾ

ਉਹ ਸਪੈਸ਼ਲ ਲੋਕ ਸਨ ਜਿਨ੍ਹਾਂ ਨੇ ਸਾਡੇ ਦੇਸ਼ ਦੀ ਸੁਰੱਖਿਆ ਅਤੇ ਸੇਵਾ ਕਰਨ ‘ਚ ਆਪਣਾ ਜੀਵਨ ਸਮਰਪਿਤ ਕਰ ਦਿੱਤਾ।’ ਉਨ੍ਹਾਂ ਨੇ ਕਿਹਾ ‘ਭਾਰਤ ਉਨ੍ਹਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ।’ ਜ਼ਿਕਰਯੋਗ ਹੈ ਕਿ 14 ਫਰਵਰੀ 2019 ਨੂੰ ਜ਼ੰਮੂ – ਕਸ਼ਮੀਰ ਦੇ ਪੁਲਵਾਮਾ ‘ਚ ਵੱਡਾ ਅੱਤਵਾਦੀ ਹਮਲਾ ਹੋਇਆ ਸੀ ਜਿਸ ‘ਚ 40 ਜਵਾਨ ਸ਼ਹੀਦ ਹੋ ਗਏ ਸਨ। ਇਹ ਹਮਲਾ ਜੰਮੂ – ਸ਼੍ਰੀਨਗਰ ਰਾਜ ਮਾਰਗ ‘ਤੇ ਸੀਆਰਪੀਐਫ ਦੇ ਕਾਫਿਲੇ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button