Press NotePress Release

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ

ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਬੰਧੀ ਅਰਜ਼ੀਆਂ ਦੀ ਮੰਗ

ਪੁਰਸਕਾਰ ਜਿੱਤਣ ਵਾਲੇ ਨੂੰ ਮੈਡਲ,ਸਰਟੀਫਿਕੇਟ ਅਤੇ 51,000/-ਰੁਪਏ ਦੀ ਰਾਸ਼ੀ ਨਕਦ ਰੂਪ ਵਿੱਚ ਦਿੱਤੀ ਜਾਵੇਗੀ

 ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਰੂਪਨਗਰ ਜ਼ਿਲ੍ਹੇ ਦੇ ਯੁਵਕ/ਯੁਵਤੀਆਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਯੁਵਕ/ਯੁਵਤੀਆਂ ਨੂੰ ਦਿੱਤਾ ਜਾਣਾ ਹੈ ਜਿਹਨਾਂ ਨੇ ਪਿਛਲੇ ਦੋ ਸਾਲਾਂ ਦੌਰਾਨ ਯੁਵਕ ਗਤੀਵਿਧੀਆਂ ਜਿਵੇਂ ਯੁਵਕ ਭਲਾਈ ਗਤੀਵਿਧੀਆਂ, ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸੱਭਿਆਚਾਰਕ ਗਤੀਵਿਧੀਆਂ, ਹਾਈਕਿੰਗ ਟਰੇਕਿੰਗ, ਪਰਬਤਾ ਰੋਹਣ, ਯੂਥ ਲੀਡਰਸ਼ਿਪ ਟਰੇਨਿੰਗ ਕੈਂਪ, ਸਮਾਜ ਸੇਵਾ, ਖੇਡਾਂ, ਰਾਸ਼ਟਰੀ ਏਕਤਾ ਕੈਂਪ, ਖੂਨਦਾਨ ਕੈਂਪ, ਨਸ਼ਿਆ ਵਿਰੁੱਧ ਜਾਗਰੂਕਤਾ ਮੁਹਿੰਮ, ਵਿੱਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਐਂਡ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਉੱਘਾ ਤੇ ਸ਼ਲਾਘਾਯੋਗ ਕਾਰਜ ਕੀਤਾ ਹੋਵੇ। ਇਸ ਐਵਾਰਡ ਲਈ ਯੁਵਕ/ਯੁਵਤੀਆਂ ਦੀ ਉਮਰ 31 ਮਾਰਚ 2022 ਤੱਕ 15 ਤੋਂ 35 ਸਾਲ ਦੇ ਵਿਚਕਾਰ ਹੋਵੇ।

ਉਨ੍ਹਾਂ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੀਆਂ ਗਤੀਵਿਧੀਆਂ ਸਵੈ-ਇਛੁੱਕ ਅਤੇ ਬਿਨਾ ਕਿਸੇ ਸੇਵਾ ਫਲ ਤੋਂ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਇਸ ਸਟੇਟ ਐਵਾਰਡ ਵਿੱਚ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਵਿਭਾਗ ਵੱਲੋਂ ਇੱਕ ਮੈਡਲ,ਸਰਟੀਫਿਕੇਟ,ਸਕਰੋਲ ਅਤੇ 51,000/-ਰੁਪਏ ਦੀ ਰਾਸ਼ੀ ਨਕਦ ਰੂਪ ਵਿੱਚ ਦਿੱਤੀ ਜਾਵੇਗੀ।

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ.ਮਨਤੇਜ ਸਿੰਘ ਚੀਮਾ ਵੱਲੋਂ ਦੱਸਿਆ ਗਿਆ ਕਿ ਜ਼ਿਲ੍ਹੇ ਦੇ ਨੌਜਵਾਨ ਸਟੇਟ ਪੁਰਸਕਾਰ ਲਈ 30 ਨਵੰਬਰ 2022 ਤੱਕ ਆਪਣੀਆਂ ਅਰਜ਼ੀਆਂ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ,ਯੂਥ ਹੋਸਟਲ ਨੇੜੇ ਨਵਾਂ ਬੱਸ ਸਟੈਂਡ ਰੂਪਨਗਰ ਦਫਤਰ ਵਿਖੇ ਦੇ ਸਕਦੇ ਹਨ ਅਤੇ ਪੁਰਸਕਾਰ ਸਬੰਧੀ ਬਿਨੈ-ਪੱਤਰ ਦੇਣ ਲਈ ਨਿਰਧਾਰਿਤ ਪ੍ਰੋਫਾਰਮਾ ਵੀ ਇਸ ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਇਸ ਦਫਤਰ ਵਿਖੇ 30 ਨਵੰਬਰ 2022 ਤੋਂ ਬਾਅਦ ਅਤੇ ਅਧੂਰੀਆਂ ਪ੍ਰਾਪਤ ਅਰਜ਼ੀਆਂ ‘ਤੇ ਕੋਈ ਵੀ ਵਿਚਾਰ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button