ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸਰਾਭਾ ਵਿਖੇ ਕਰਵਾਇਆ ਗਿਆ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚੇ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਚਰਨਾਂ ‘ਚ ਨਤਮਸਤਕ ਹੋ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਾਰਨ ਹੀ ਅੱਜ ਅਸੀਂ ਸਾਰੇ ਆਜ਼ਾਦੀ ਮਾਣ ਰਹੇ ਹਾਂ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਨੂੰ ਕੌਮੀ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਹੋਰ ਤੇਜ਼ ਕਰਾਂਗੇ। ਇਸ ਦੇ ਨਾਲ ਹੀ ਅੱਜ ਪੰਜਾਬ ਸਰਕਾਰ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਿੰਡ ਨੂੰ ਜਾਣ ਵਾਲੀ ਸੜਕ ਦੀ ਮੁਰੰਮਤ ਲਈ ਟੈਂਡਰ ਨੋਟਿਸ ਵੀ ਜਾਰੀ ਕਰ ਦਿੱਤਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.