ਨਵੀਂ ਦਿੱਲੀ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਯਾਨੀ ਕਿ ਅੱਜ ਸੁਤੰਤਰਤਾ ਸੈਨਾਨੀ ਸ਼ਹੀਦ ਭਗਤ ਸਿੰਘ ਦੀ ਜਯੰਤੀ ’ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਧਾਨ ਮੰਤਰੀ ਨੇ ਇਕ ਟਵੀਟ ’ਚ ਕਿਹਾ, ‘‘ਸ਼ਹੀਦ ਭਗਤ ਸਿੰਘ ਦੀ ਜਯੰਤੀ ’ਤੇ ਮੈਂ ਉਨ੍ਹਾਂ ਨੂੰ ਨਮਨ ਕਰਦਾ ਹਾਂ। ਉਨ੍ਹਾਂ ਦੀ ਹਿੰਮਤ ਸਾਨੂੰ ਬਹੁਤ ਪ੍ਰੇਰਿਤ ਕਰਦੀ ਹੈ। ਦੇਸ਼ ਲਈ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਅਸੀਂ ਸਾਕਾਰ ਕਰਨ ਦੀ ਵਚਨਬੱਧਤਾ ਦੋਹਰਾਉਂਦੇ ਹਾਂ।’’ ਦੱਸ ਦਈਏ ਕਿ ਬੀਤੇ ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ’ਚ ਐਲਾਨ ਕੀਤਾ ਸੀ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਿਆ ਜਾਵੇਗਾ।
Charanjit Channi ਵੱਲੋਂ CM Mann ਨੂੰ ਠੋਕਵਾਂ ਜਵਾਬ, ਸਾਈਨ ਕੀਤੀਆਂ ਫਾਈਲਾ ਦਾ ਖੋਲ੍ਹਿਆ ਰਾਜ| D5 Channel Punjabi
ਜ਼ਿਕਰਯੋਗ ਹੈ ਕਿ ਭਗਤ ਸਿੰਘ ਦਾ ਜਨਮ ਅਣਵੰਡੇ ਪੰਜਾਬ ਦੇ ਲਾਇਲਪੁਰ (ਹੁਣ ਪਾਕਿਸਤਾਨ) ’ਚ 28 ਸਤੰਬਰ 1907 ਨੂੰ ਹੋਇਆ ਸੀ। ਉਹ ਬਹੁਤ ਛੋਟੀ ਉਮਰ ਤੋਂ ਹੀ ਆਜ਼ਾਦੀ ਦੀ ਲੜਾਈ ’ਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਦੀ ਲੋਕਪ੍ਰਿਅਤਾ ਤੋਂ ਡਰੀ ਬ੍ਰਿਟਿਸ਼ ਸਰਕਾਰ ਨੇ ਉਨ੍ਹਾਂ ਨੂੰ ਫਾਂਸੀ ’ਤੇ ਲਟਕਾ ਦਿੱਤਾ ਸੀ।
I bow to Shaheed Bhagat Singh Ji on his Jayanti. His courage motivates us greatly. We reiterate our commitment to realise his vision for our nation. pic.twitter.com/0mxyWEcqEo
— Narendra Modi (@narendramodi) September 28, 2022
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.