ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਮੁੜ ਗ੍ਰਾਮ ਪੰਚਾਇਤਾਂ ਦੇ ਨਾਂਅ ਹੋਵੇਗੀ :- ਪੰਜਾਬ ਸਰਕਾਰ
ਜਿਨ੍ਹਾਂ ਪਿੰਡਾਂ ਦੀਆਂ ਸ਼ਾਮਲਾਟ ਜ਼ਮੀਨਾਂ ਅਤੇ ਜੁਮਲਾ ਮੁਸ਼ਤਰਕਾ ਮਾਲਕਾਨ ਜ਼ਮੀਨਾਂ ਹੁਣ ਹੱਦਾਂ ਵਿਚ ਵਾਧਾ ਹੋਣ ਮਗਰੋਂ ਨਗਰ ਕੌਂਸਲਾਂ ਦੀ ਹਦੂਦ ਵਿਚ ਆ ਗਈਆਂ ਹਨ, ਉਨ੍ਹਾਂ ਦੀ ਮਾਲਕੀ ਮੁੜ ਪਹਿਲਾਂ ਗਰਾਮ ਪੰਚਾਇਤਾਂ ਦੇ ਨਾਮ ਹੋਵੇਗੀ ਅਤੇ ਉਸ ਮਗਰੋਂ ਸਬੰਧਤ ਨਗਰ ਕੌਂਸਲ ਦੇ ਨਾਮ ਚੜ੍ਹੇਗੀ। ਜਿਨ੍ਹਾਂ ਸ਼ਾਮਲਾਟ ਜ਼ਮੀਨਾਂ ’ਤੇ 26 ਜਨਵਰੀ, 1950 ਤੋਂ ਪਹਿਲਾਂ ਦੇ ਲੋਕ ਲਗਾਤਾਰ ਕਾਬਜ਼ ਹਨ, ਉਨ੍ਹਾਂ ਬਾਰੇ ਲੋਕ ਆਪਣੇ ਕਲੇਮ ਕੁਲੈਕਟਰ ਦੀ ਅਦਾਲਤ ਵਿਚ ਕਰ ਸਕਦੇ ਹਨ।ਸਰਕਾਰ ਵੱਲੋਂ ਇੱਕ ਵਾਰ ਮੁੜ ਸ਼ਾਮਲਾਟ ਜ਼ਮੀਨਾਂ ਦੀ ਮਾਲਕੀ ਗ੍ਰਾਮ ਪੰਚਾਇਤਾਂ ਦੇ ਨਾਂਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਸਮੂਹ ਡਿਪਟੀਸ਼ਨਰਾਂ ਨੂੰ ਬਾਕਾਇਦਾ ਮਾਲ ਅਤੇ ਮੁੜ ਵਸੇਬਾ ਵਿਭਾਗ ਵੱਲੋਂ ਪੱਤਰ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇੰਤਕਾਲ ਗਰਾਮ ਪੰਚਾਇਤ ਦੇ ਨਾਮ ਕਰਨ ਮਗਰੋਂ ਜ਼ਮੀਨਾਂ ਦੇ ਕਬਜ਼ੇ ਲੈਣ ਦੀ ਗੱਲ ਵੀ ਆਖੀ ਹੈ ਅਤੇ ਮਾਲ ਅਫ਼ਸਰਾਂ ਨੂੰ ਇਸ ਦੀ ਪ੍ਰਗਤੀ ਰਿਪੋਰਟ ਭੇਜਣ ਲਈ ਵੀ ਕਿਹਾ ਗਿਆ ਹੈ। ਇਹ ਵੀ ਹੁਕਮ ਹਨ ਕਿ ਜਿਨ੍ਹਾਂ ਜ਼ਮੀਨਾਂ ਦੇ ਕੇਸ ਕੁਲੈਕਟਰ ਜਾਂ ਅਦਾਲਤਾਂ ਕੋਲ ਚੱਲ ਰਹੇ ਹਨ, ਉਨ੍ਹਾਂ ਵਿਚ ਸੁਪਰੀਮ ਕੋਰਟ ਦੇ ਫ਼ੈਸਲੇ ਦੇ ਹਵਾਲੇ ਨਾਲ ਹਲਫ਼ੀਆ ਬਿਆਨ ਦੇ ਕੇ ਕੇਸ ਖ਼ਤਮ ਕਰਾਏ ਜਾਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.