D5 specialIndiaNewsPoliticsPunjab

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਰਾਜੋਆਣਾ’ ਨੂੰ ਮਿਲੀ ਵੱਡੀ ਰਾਹਤ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜੇਲ੍ਹਾਂ ‘ਚ ਬੈਠੇ ਕਈ ਸਿੱਖ ਕੱਟੜਪੰਥੀਆਂ ਨੂੰ ਸਜ਼ਾ ਵਿਚ ਰਾਹਤ ਮਿਲੀ ਹੈ | ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ‘ਚ ਬਦਲ ਦਿੱਤਾ ਗਿਆ ਹੈ। ਇਸ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਪੰਜਾਬ ਸਰਕਾਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।

ਜੇਲ ਵਿਭਾਗ ਦੇ ਸੂਤਰਾਂ ਮੁਤਾਬਕ ਰਾਜੋਆਣਾ ਨਾਲ ਸਬੰਧਿਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜੀ ਗਈ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਮੱਦੇਨਜ਼ਰ ਸਿੱਖ ਕੱਟੜਪੰਥੀਆਂ ਪ੍ਰਤੀ ਨਰਮੀ ਦਾ ਰੁਖ ਅਪਨਾਉਣ ਦੇ ਨਜ਼ਰੀਏ ਨਾਲ ਦੇਖਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਹੋਰ ਕੈਦੀਆਂ ਦੀਆਂ ਸਜ਼ਾਵਾਂ ਵੀ ਮੁਆਫ ਕੀਤੀਆਂ ਹਨ।

Published by : Lovepreet kaur

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button