Breaking NewsD5 specialNewsPunjabTop News

ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਲਈ ਆਖਣਗੇ।

Navjot Sidhu ਨੂੰ ਕਿਸਾਨਾਂ ਨੇ ਪਾਇਆ ਘੇਰਾ, ਪਾੜੇ ਗੱਡੀਆਂ ਤੋਂ ਪੋਸਟਰ, ਚਾਰੇ ਪਾਸੇ ਪੁਲਿਸ-ਪੁਲਿਸ

ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ। ਸਰਦਾਰ ਬਾਦਲ ਨੇ ਕਿਹਾ ਕਿ ਪੰਜ ਮੈਂਬਰੀ ਵਫਦ ਜੋ ਲਖੀਮਪੁਰ ਖੀਰੀ ਲਈ ਰਵਾਨਾ ਹੋ ਰਿਹਾ ਹੈ, ਉਸ ਵਿਚ ਹਰਸਿਮਰਤ ਕੌਰ ਬਾਦਲ, ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ ਤੇ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button