Breaking NewsD5 specialIndiaNewsPoliticsPunjab

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਨਵੇਂ ਟੋਟਕੇ

ਚੰਡੀਗੜ੍ਹ : ਜਿਵੇਂ ਜਿਵੇਂ 7 ਅਕਤੂਬਰ ਨੇੜੇ ਆਉਂਦੀ ਜਾ ਰਹੀ ਹੈ ਤਿਵੇਂ ਤਿਵੇਂ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੀਆਂ ਰੈਲੀਆਂ ਨੂੰ ਸਫਲ ਬਣਾਉਣ ਦੀਆਂ ਕੋਸ਼ਿਸ਼ਾਂ ਵਧਦੀਆਂ ਜਾ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਸ੍ਰਪਰਸਤ ਪ੍ਰਕਾਸ਼ ਸਿੰਘ ਬਾਦਲ ਰੈਲੀ ‘ਚ ਭੀੜ ਇਕੱਠੀ ਕਰਨ ਲਈ ਪਿੰਡ ਪਿੰਡ ਜਾ ਕੇ ਲੋਕਾਂ ਅੱਗੇ ਤਰਲੋ-ਮੱਛੀ ਹੋ ਰਹੇ ਹਨ ਤਾਂ ਹੁਣ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੀ ਔਰਤ ਵਿੰਗ ਨੇ ਵੀ ਚੰਡੀਗੜ੍ਹ ਵਿੱਚ ਪੰਜਾਬ ਭਰ ਤੋਂ ਆਈਆਂ ਔਰਤ ਆਗੂਆਂ ਨਾਲ ਮੀਟਿੰਗ ਕੀਤੀ। ਜਿਥੇ ਅਕਾਲੀ ਦਲ ਦੀ ਔਰਤ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ, ਇਸ ਪਟਿਆਲਾ ਰੈਲੀ ਰਾਹੀਂ ਮੋਤੀ ਮਹਿਲ ਦੀਆਂ ਜੜਾਂ ਹਿਲਾਉਣ ਦਾ ਦਾਅਵਾ ਕੀਤਾ।

Read Also ਸ਼੍ਰੋਮਣੀ ਅਕਾਲੀ ਦਲ ਦੀ ਅੰਦਰਲੀ ਕਾਲੀ ਦਾਲ ਹੁਣ ਰੜਕ ਰੜਕ ਕੇ ਬਾਹਰ ਆਉਣੀ ਸ਼ੁਰੂ

ਇਸ ਦੌਰਾਨ ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਮੁੱਦੇ ਤੇ ਜਾਰੀ ਨੋਟੀਫਿਕੇਸ਼ਨ ਨੂੰ ਲੈ ਕੇ ਬੀਬੀ ਜਗੀਰ ਕੌਰ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਜਮ ਕੇ ਭੰਡਿਆ ਪਰ ਇਸ ਦੇ ਨਾਲ ਹੀ ਉਨ੍ਹਾਂ ਇਸ ਮੁੱਦੇ ਤੇ ਵਿਰੋਧੀ ਧਿਰਾਂ ਵੱਲੋਂ ਮੰਗੇ ਜਾ ਰਹੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨੂੰ ਵੀ ਅਣ-ਉੱਚਿਤ ਕਰਾਰ ਦਿੱਤਾ। ਇਸ ਤੋਂ ਇਲਾਵਾ ਪਾਰਟੀ ਹਾਈਕਮਾਨ ਦੀ ਤਰਜ ਤੇ ਹੀ ਬੀਬੀ ਜਗੀਰ ਕੌਰ, ਸੁਖਦੇਵ ਸਿੰਘ ਢੀਂਡਸਾ ਦੇ ਅਸਤੀਫੇ ਨੂੰ ਲੈ ਕੇ ਸੋਚਿਆ ਸਮਝਿਆ ਬਿਆਨ ਦਿੰਦੇ ਨਜ਼ਰ ਆਏ। ਫਿਲਹਾਲ ਸ਼੍ਰੋਮਣੀ ਅਕਾਲੀ ਦਲ ਦਾ ਇਸ ਸਮੇਂ ਸਾਰਾ ਧਿਆਨ 7 ਅਕਤੂਬਰ ਨੁੰ ਪਟਿਆਲਾ ‘ਚ ਕੀਤੇ ਜਾਣ ਵਾਲੀ ਆਪਣੀ ਰੈਲੀ ਤੇ ਟਿਕਿਆ ਹੋਇਆ ਹੈ। ਹੁਣ ਦੇਖਣਾ ਹੋਵੇਗਾ ਕਿ ਬੇਅਦਬੀ ਮਾਮਲਿਆਂ ਵਿੱਚ ਨਮੋਸ਼ੀ ਝੱਲਣ ਤੋਂ ਬਾਅਦ ਅਕਾਲੀ ਦਲ ਦੀ ਕੈਪਟਨ ਦੇ ਗੜ੍ਹ ‘ਚ ਕੀਤੇ ਜਾਣ ਵਾਲੀ ਇਹ ਰੈਲੀ ਕਿੰਨੀ ਕੁ ਸਫਲ ਰਹਿੰਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button