PunjabTop News

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦੇ ਪੁੱਤਰ ਗੌਤਮ ਮਲਹੋਤਰਾ ਨੂੰ ਦਿੱਲੀ ਆਬਕਾਰੀ ਨੀਤੀ ਘੁਟਾਲੇ ‘ਚ ਕੀਤਾ ਗਿਆ ਗ੍ਰਿਫ਼ਤਾਰ

ਦਿੱਲੀ ਐਕਸਾਈਜ਼ ਪਾਲਿਸੀ ਘਪਲੇ ‘ਚ ਦੀਪ ਮਲਹੋਤਰਾ ਦੇ ਬੇਟੇ ਗੌਤਮ ਮਲਹੋਤਰਾ ਨੂੰ ਦਿੱਲੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ
ਦਿੱਲੀ ਆਬਕਾਰੀ ਨੀਤੀ ਘਪਲੇ ‘ਤੇ ਵੱਡੀ ਕਾਰਵਾਈ ਕਰਦੇ ਹੋਏ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਨੂੰ ਕਾਰੋਬਾਰੀ ਗੌਤਮ ਮਲਹੋਤਰਾ ਨੂੰ ਗ੍ਰਿਫਤਾਰ ਕਰ ਲਿਆ। ਗੌਤਮ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਦੀਪ ਮਲਹੋਤਰਾ ਦਾ ਪੁੱਤਰ ਹੈ। ਖਬਰਾਂ ਅਨੁਸਾਰ ਗੌਤਮ ਮਲਹੋਤਰਾ ਦੀ ਗ੍ਰਿਫਤਾਰੀ ਇਸੇ ਮਾਮਲੇ ‘ਚ ਕੀਤੀ ਗਈ ਦਿਨ ਦੀ ਦੂਜੀ ਗ੍ਰਿਫਤਾਰੀ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਹੈਦਰਾਬਾਦ ਦੇ ਚਾਰਟਰਡ ਅਕਾਊਂਟੈਂਟ ਬੁੱਚੀਬਾਬੂ ਗੋਰੰਟਲਾ ਨੂੰ ਗ੍ਰਿਫ਼ਤਾਰ ਕੀਤਾ ਸੀ। ਈਡੀ ਮਲਹੋਤਰਾ ਨੂੰ ਰਾਉਜ਼ ਐਵੇਨਿਊ ਅਦਾਲਤ ‘ਚ ਪੇਸ਼ ਕਰੇਗੀ ਅਤੇ ਉਸ ਨੂੰ ਹਿਰਾਸਤ ‘ਚ ਲੈਣ ਦੀ ਮੰਗ ਕਰੇਗੀ। ਆਬਕਾਰੀ ਨੀਤੀ ਘੁਟਾਲਾ ਮਾਮਲੇ ‘ਚ ਈਡੀ ਵੱਲੋਂ ਕੀਤੀ ਗਈ ਇਹ ਸੱਤਵੀਂ ਗ੍ਰਿਫ਼ਤਾਰੀ ਹੈ। ਈਡੀ ਨੇ ਇਸ ਮਾਮਲੇ ‘ਚ ਦੋ ਚਾਰਜਸ਼ੀਟਾਂ ਦਾਇਰ ਕੀਤੀਆਂ ਹਨ ਅਤੇ ਉਹ ਇਸ ਮਾਮਲੇ ‘ਚ ਦੂਜੀ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕਰਨ ਦੀ ਪ੍ਰਕਿਰਿਆ ‘ਚ ਹਨ। ਗੌਤਮ ਸ਼ਰਾਬ ਨਿਰਮਾਣ ਅਤੇ ਵੰਡ ਫਰਮ ਓਏਸਿਸ ਗਰੁੱਪ ਦੇ ਡਾਇਰੈਕਟਰ ਹਨ। ਜਾਣਕਾਰੀ ਮੁਤਾਬਕ ਈਡੀ ਦੇ ਅਧਿਕਾਰੀਆਂ ਨੇ ਇਸ ਮਾਮਲੇ ‘ਚ ਕਾਰੋਬਾਰੀ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕਰ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button