
ਮਤੇ ’ਤੇ ਵਿਧਾਨ ਸਭਾ ਦੀ ਬਿਜ਼ਨਸ ਸਲਾਹਕਾਰ ਕਮੇਟੀ ਵਿਚ ਚਰਚਾ ਨਹੀਂ ਕੀਤੀ ਗਈ : ਮਨਪ੍ਰੀਤ ਇਯਾਲੀ
ਚੰਡੀਗੜ੍ਹ (ਬਿੰਦੂ ਸਿੰਘ) : ਸ਼੍ਰੋਮਣੀ ਅਕਾਲੀ ਦਲ ਵਿਧਾਇਕ ਵਿੰਗ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਇਸਦੇ ਖਿਲਾਫ ਭਾਜਪਾ ਵੱਲੋਂ ਰਿਸ਼ਵਤਖੋਰੀ ਦੇ ਦੋਸ਼ਾਂ ਦਾ ਸਿਆਸੀ ਲਾਹਾ ਖੱਟਣ ਵਾਸਤੇ ਪਿਛਲੇ ਦਰਵਾਜਿਓਂ ਭਰੋਸਗੀ ਮਤਾ ਪੇਸ਼ ਕਰਨ ਦੀ ਨਿਖੇਧੀ ਕੀਤੀ ਤੇ ਕਿਹਾ ਕਿ ਇਸਦਾ ਮਕਸਦ ਹਿਮਾਚਲ ਪ੍ਰਦੇਸ਼ ਤੇ ਗੁਜਰਾਤ ਵਿਧਾਨ ਸਭਾ ਦੀਆਂ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਲਾਹਾ ਲੈਣ ਵੱਲ ਸੇਧਤ ਹੈ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਦਲ ਦੇ ਆਗੂ ਸਰਦਾਰ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਵਿਸ਼ਵਾਸ ਮਤਾ ਪੇਸ਼ ਕਰਨ ਦਾ ਮਕਸਦ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਹੈ।
Punjab ‘ਚ ਹੋਵੇਗੀ ਵੱਡੀ ਜੰਗ! ਸਿੱਖ ਕੌਮ ਦਾ ਹੋਵੇਗਾ ਨੁਕਸਾਨ! Bibi Badal ਦਾ ਵੱਡਾ ਬਿਆਨ | D5 Channel Punjabi
ਉਹਨਾਂ ਨੇ ਕਿਸੇ ਵੀ ਵਿਰੋਧੀ ਪਾਰਟੀ ਵੱਲੋਂ ਮੰਗ ਨਾ ਕਰਨ ਦੇ ਬਾਵਜੂਦ ਵਿਧਾਨ ਸਭਾ ਵਿਚ ਵਿਸ਼ਵਾਸ ਮਤਾ ਪੇਸ਼ ਕਰਨ ’ਤੇ ਵੀ ਸਵਾਲ ਚੁੱਕੇ ਅਤੇ ਕਿਹਾ ਕਿ ਆਪ ਸਰਕਾਰ ਨੂੰ ਕੁੱਲ 117 ਵਿਚੋਂ 92 ਵਿਧਾਇਕਾਂ ਦੀ ਹਮਾਇਤ ਹਾਸਲ ਹੈ ਤੇ ਇਹ ਮਤਾ ਪੇਸ਼ ਕਰਨਾ ਸਾਬਤ ਕਰਦਾ ਹੈ ਕਿ ਇਸਦਾ ਮਕਸਦ ਸਿਰਫ ਰਾਜਸੀ ਹੈ ਨਾ ਕਿ ਪੰਜਾਬ ਦੇ ਅਸਲ ਮੁੱਦਿਆਂ ਨੂੰ ਹੱਲ ਕਰਨਾ। ਸਰਦਾਰ ਇਯਾਲੀ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਨੇ ਪਿਛਲੇ ਦਰਵਾਜ਼ੇ ਰਾਹੀਂ ਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਉਹਨਾਂ ਕਿਹਾ ਕਿ ਉਹ ਬਿਜ਼ਨਸ ਸਲਾਹਕਾਰ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਏ ਸਨ ਤੇ ਸਦਨ ਦੇ ਏਜੰਡੇ ਨੂੰ ਤੈਅ ਕਰਨ ਸਮੇਂ ਕਿਸੇ ਵਿਸ਼ਵਾਸ ਮਤ ਨੁੰ ਪੇਸ਼ ਕਰਨ ਦੀ ਕੋਈ ਗੱਲ ਨਹੀਂ ਹੋਈ।
ਸੈਸ਼ਨ ਤੋਂ ਬਾਹਰ ਆ ਕੇ ਗਰਮ ਹੋਇਆ Partap Bajwa, ‘AAP’ ਸਰਕਾਰ ਦੀ ਦੱਸੀ ਵੱਡੀ ਚਾਲ | D5 Channel Punjabi
ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੁੰ 25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇਣ ਦੀ ਪੇਸ਼ਕਸ਼ ਬਾਰੇ ਸਰਦਾਰ ਇਯਾਲੀ ਨੇ ਕਿਹਾ ਕਿ ਭਾਵੇਂ ਇਸ ਸਬੰਧ ਵਿਚ 14 ਸਤੰਬਰ ਨੂੰ ਡੀ ਜੀ ਪੀ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਹਾਲੇ ਤੱਕ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਰਿਸ਼ਵਤ ਦੀ ਪੇਸ਼ਕਸ਼ ਕੀਤੀ, ਉਹਨਾਂ ਦੇ ਨਾਵਾਂ ਦਾ ਖੁਲ੍ਹਾਸਾ ਵੀ ਹਾਲੇ ਤੱਕ ਨਹੀਂ ਕੀਤਾ ਗਿਆ ਤੇ ਨਾ ਹੀ ਕੇਸ ਵਿਚ ਕੋਈ ਗ੍ਰਿਫਤਾਰੀ ਹੋਈ ਹੈ।
Vidhan Sabha ਦੇ ਬਾਹਰ ਹੰਗਾਮਾ, ਲੀਡਰਾਂ ਦਾ ‘AAP’ ਨਾਲ ਪਿਆ ਪੇਚਾ, ਮਾਹੌਲ ਹੋ ਗਿਆ ਤੱਤਾ | D5 Channel Punjabi
ਅਕਾਲੀ ਦਲ ਦੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਤੇ ਗਨੀਵ ਕੌਰ ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸੂਬੇ ਤੇ ਇਸਦੇ ਲੋਕਾਂ ਨੁੰ ਦਰਪੇਸ਼ ਮੁੱਦਿਆਂ ਤੋਂ ਭੱਜ ਰਹੀ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਵਿਧਾਨ ਸਭਾ ਵਿਚ ਅਕਾਲੀ ਦਲ ਨੁੰ ਕੋਈ ਸਮਾਂ ਨਹੀਂ ਦਿੱਤਾ ਗਿਆ। ਉਹਨਾਂ ਕਿਹਾ ਕਿ ਸਰਕਾਰ ਨੁੰ ਸਿਰਫ ਆਪਣੀ ਗੱਲ ਕਹਿ ਕੇ ਸਦਨ ਮੁਲਤਵੀ ਕਰਨ ਦੀ ਥਾਂ ਸੁਣਨ ਦਾ ਮਾਦਾ ਵੀ ਰੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੇਤੀਬਾੜੀ ਖੇਤਰ ਨੁੰ ਦਰਪੇਸ਼ ਸੰਕਟ, ਅਮਨ ਕਾਨੁੰਨ ਵਿਵਸਥਾ ਭੰਗ ਹੋਣ ਸਮੇਤ ਕਈ ਮਸਲੇ ਹਨ ਜਿਹਨਾਂ ’ਤੇ ਚਰਚਾ ਹੋਣੀ ਚਾਹੀਦੀ ਹੈ ਤੇ ਜਿਹਨਾਂ ਵਿਚ ਨਸ਼ੇ ਦੀ ਸਪਲਾਈ ਤੇ ਗੈਰ ਕਾਨੂੰਨੀ ਮਾਇਨਿੰਗ ਵੀ ਸ਼ਾਮਲ ਹੈ, ਪਰ ਇਹਨਾਂ ’ਤੇ ਕੋਈ ਚਰਚਾ ਨਹੀਂ ਕਰਵਾਈ ਗਈ।
Punjab Vidhan Sabha ਦੇ ਇਜਲਾਸ ’ਚ ਵਿਰੋਧੀ ਲੀਡਰਾਂ ਦਾ ਚੱਲਿਆ ਯੱਕਾ? AAP ਨੂੰ ਮੰਨਣੀ ਪਈ ਗੱਲ
ਇਸ ਤੋਂ ਪਹਿਲਾਂ ਯੂਥ ਅਕਾਲੀ ਆਗੂਆਂ ਨੇ ਵਿਧਾਨ ਸਭਾ ਤੱਕ ਮਾਰਚ ਕੀਤਾ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੁੰ ਕੀਤੇ ਵਾਅਦੇ ਮੁਤਾਬਕ 1500 ਰੁਪਏ ਪ੍ਰਤੀ ਏਕੜ ਦੇਣ, ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਕਿਸਾਨੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਹਨਾਂ ਪ੍ਰਦਰਸ਼ਨਕਾਰੀਆਂ ਨੇ ਇਹ ਵੀ ਮੰਗ ਕੀਤੀ ਕਿ ਲੰਪੀ ਚਮੜੀ ਰੋਗ ਕਾਰਨ ਪਸ਼ੂ ਗੁਆਉਣ ਵਾਲੇ ਡੇਅਰੀ ਫਾਰਮਰਾਂ ਨੁੰ 50 ਹਜ਼ਾਰ ਰੁਪਏ ਪ੍ਰਤੀ ਪਸ਼ੂ ਮੁਆਵਜ਼ਾ ਦਿੱਤਾ ਜਾਵੇ।
MLA Labh Singh Ugoke ਨੂੰ ਵੱਡਾ ਸਦਮਾ, ਘਰ ’ਚ ਵਿਛੇ ਸੱਥਰ, ਪਿਆ ਕੂਕ ਰੌਲਾ | D5 Channel Punjabi
ਯੂਥ ਆਗੂ ਜਿਹਨਾਂ ਦੀ ਅਗਵਾਈ ਪਰਮਬੰਸ ਸਿੰਘ ਰੋਮਾਣਾ ਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਕਰ ਰਹੇ ਸਨ, ਨੇ ਇਹ ਵੀ ਮੰਗ ਕੀਤੀ ਕਿ ਆਮ ਆਦਮੀ ਪਾਰਟੀ ਸਰਕਾਰ ਪੰਜਾਬ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਕੀਤੇ ਵਾਅਦੇ ਮੁਤਾਬਕ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤਾ ਦੇਵੇ ਅਤੇ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਤੇ ਸਾਰੀਆਂ ਮਹਿਲਾਵਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਕੀਤਾ ਜਾਵੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.