Breaking NewsD5 specialNewsPoliticsPunjabUncategorized

ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 100 ਸਾਲਾ ਸਥਾਪਤੀ ਸਮਾਗਮਾਂ ਦੀ ਸ਼ੁਰੂਆਤ ਲਈ 12 ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਆਖੰਡ ਪਾਠ ਰਖਵਾਏਗਾ

ਕਿਸਾਨਾਂ ਨੂੰ ਮੁਸ਼ਕਿਲ ਨਾ ਹੋਵੇ, ਇਸ ਲਈ ਸ੍ਰੀ ਆਨੰਦਪੁਰ ਸਾਹਿਬ ਵਿਚ ਕੀਤਾ ਜਾਣ ਵਾਲਾ ਤਿੰਨ ਰੋਜ਼ਾ ਸਮਾਗਮ ਕੀਤਾ ਰੱਦ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ 100 ਸਾਲਾ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ ਲਈ ਸ੍ਰੀ ਅਕਾਲ ਤਖਤ ਸਾਹਿਬ ‘ਤੇ 12 ਤੋਂ 14 ਦਸੰਬਰ ਤੱਕ ਸ੍ਰੀ ਆਖੰਡ ਪਾਠ ਸਾਹਿਬ ਕਰਵਾਏਗਾ ਅਤੇ ਪਾਰਟੀ ਨੇ ਕਿਸਾਨ ਸੰਘਰਸ਼ ਨੂੰ ਧਿਆਨ ਵਿਚ ਰੱਖਦਿਆਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲਾ ਤਿੰਨ ਰੋਜ਼ਗਾ ਸਮਾਸਗਮ ਰੰਦ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਕੱਲ੍ਹ ਰਾਤ ਹੋਈ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ।

ਕੇਂਦਰ ਦੀਆਂ ਮੀਟਿੰਗ ਦਾ ਅਸਲ ਸੱਚ,ਦੇਖੋ ਆਹ ਕਾਰਨ ਕਰਕੇ ਕਰ ਰਹੇ ਨੇ ਮੀਟਿੰਗਾਂ,ਕਿਸਾਨਾਂ ਦਾ ਸੰਘਰਸ਼ ਰੋਕਣ ਦੀ ਸਾਜਿਸ਼?

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਜ਼ਾਰਾਂ ਅਕਾਲੀ ਵਰਕਰ ਦਿੱਲੀ ਵਿਚ ਬਾਰਡਰ ‘ਤੇ ਚਲ ਰਹੇ ਕਿਸਾਨ ਸੰਘਰਸ਼ ਵਿਚ ਭਾਗ ਲੈ ਰਹੇ ਹਨ। ਉਹਨਾਂ ਕਿਹਾ ਕਿ ਇਹ ਮਹਿਸੂਸ ਕੀਤਾ ਗਿਆ ਕਿ ਜੇਕਰ ਪਾਰਟੀ ਨੇ ਤੈਅ ਪ੍ਰੋਗਰਾਮ ਅਨੁਸਾਰ ਸ੍ਰੀ ਆਨੰਦਪੁਰ ਸਾਹਿਬ ਵਿਚ ਤਿੰਨ ਰੋਜ਼ਾ ਪ੍ਰੋਗਰਾਮ ਕਰਵਾਇਆ ਤਾਂ ਕਿਸਾਨ ਸੰਘਰਸ਼ ਵੱਡੀ ਪੱਧਰ ‘ਤੇ ਪ੍ਰਭਾਵਤ ਹੋਵੇਗਾ। ਇਸ ਲਈ ਇਹ ਫੈਸਲਾ ਕੀਤਾ ਗਿਆ ਕਿ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸ੍ਰੀ ਆਖੰਡ ਪਾਠ ਸਾਹਿਬ ਰੱਖਵਾਇਆ ਜਾਵੇ ਜਿਸਦਾ ਭੋਗ 14 ਦਸੰਬਰ ਨੂੰ ਪਾਇਆ ਜਾਵੇਗਾ।

ਕੇਂਦਰ ਦੀਆਂ ਮੀਟਿੰਗ ਦਾ ਅਸਲ ਸੱਚ,ਦੇਖੋ ਆਹ ਕਾਰਨ ਕਰਕੇ ਕਰ ਰਹੇ ਨੇ ਮੀਟਿੰਗਾਂ,ਕਿਸਾਨਾਂ ਦਾ ਸੰਘਰਸ਼ ਰੋਕਣ ਦੀ ਸਾਜਿਸ਼?

ਕੋਰ ਕਮੇਟੀ ਨੇ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਵੀ ਦਿਲੋਂ ਹਮਾਇਤ ਦੇਣ ਦਾ ਫੈਸਲਾ ਕੀਤਾ। ਕਮੇਟੀ ਨੇ ਸਮੂਹ ਪੰਜਾਬੀਆਂ ਨੂੰ ਅਤੇ ਦੇਸ਼ ਭਰ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮੌਕੇ ਕਿਸਾਨਾਂ ਨਾਲ ਇਕਜੁੱਟਤਾ ਵਿਖਾਉਣ। ਇਹ ਵੀ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੂੰ ਤਿੰਨ ਖੇਤੀਬਾੜੀ ਮੰਡੀਕਰਣ ਕਾਨੂੰਨ ਤੁਰੰਤ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਸਰਕਾਰ ਨੂੰ ਐਮ ਐਸ ਪੀ ਅਨੁਸਾਰ ਜਿਣਸਾਂ ਦੀ ਯਕੀਨੀ ਸਰਕਾਰੀ ਖਰੀਦ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button