Breaking NewsD5 specialNewsPoliticsPress ReleasePunjabTop News

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਮਲਕੀਤ ਸਿੰਘ ਚੰਗਾਲ ਨੂੰ ਅਨੂਸੁਚਿਤ ਜਾਤੀਆਂ ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ)ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਐਸ.ਜੀ.ਪੀ.ਸੀ ਮੈਂਬਰ ਸ. ਮਲਕੀਤ ਸਿੰਘ ਚੰਗਾਲ ਨੂੰ ਪਾਰਟੀ ਦੇ ਐਸ.ਸੀ. ਵਿੰਗ ਦਾ ਕੌਮੀ ਪ੍ਰਧਾਨ ਨਿਯੁਕਤ ਕੀਤਾ ਹੈ। ਪਾਰਟੀ ਵੱਲੋਂ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਲਈ ਨਵ-ਨਿਯੁਕਤ ਪ੍ਰਧਾਨ ਸ. ਮਲਕੀਤ ਸਿੰਘ ਚੰਗਾਲ ਨੇ ਸ.ਸੁਖਦੇਵ ਸਿੰਘ ਢੀਂਡਸਾ, ਸ. ਪਰਮਿੰਦਰ ਸਿੰਘ ਢੀਂਡਸਾ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਦਫ਼ਤਰ ਸਕੱਤਰ ਅਤੇ ਬੁਲਾਰੇ ਸ. ਮਨਿੰਦਰਪਾਲ ਸਿੰਘ ਬਰਾੜ ਨੇ ਦੱਸਿਆਂ ਕਿ ਸ. ਮਲਕੀਤ ਸਿੰਘ ਚੰਗਾਲ ਪਿਛਲੇਂ ਲੰਮੇ ਸਮੇਂ ਤੋਂ ਐਸ.ਸੀ ਭਾਈਚਾਰੇ ਦੇ ਹਿੱਤਾਂ ਅਤੇ ਉਹਨਾਂ ਦੇ ਬਿਹਤਰ ਭਵਿੱਖ ਲਈ ਕਾਰਜਸ਼ਾਲੀ ਹਨ। ਇਸ ਮੌਕੇ ਸ. ਮਲਕੀਤ ਸਿੰਘ ਚੰਗਾਲ ਨੇ ਕਿਹਾ ਕਿ ਉਹ ਮੱਧ ਵਰਗੀ ਆਮ ਪਰਿਵਾਰ ਵਿਚੋਂ ਹਨ ਅਤੇ ਇਸ ਤੋਂ ਪਹਿਲਾਂ ਲੰਮਾ ਸਮਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਬਤੌਰ ਜ਼ਿਲ੍ਹਾ ਪ੍ਰਧਾਨ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਅਤੇ ਅਪਹੁਦਰੀਆਂ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਧੱਕੇਸ਼ਾਹੀ ਤੋਂ ਤੰਗ ਆ ਕੇ ਬਾਦਲ ਦਲ ਨੂੰ ਅਲਵਿਦਾ ਆਖ ਕੇ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਿਲ ਹੋ ਗਏ ਸਨ।

ਸ. ਮਲਕੀਤ ਸਿੰਘ ਚੰਗਾਲ ਸ਼੍ਰੋਮਣੀ ਕਮੇਟੀ ਵੱਲੋਂ ਗਰੀਬ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਮਦਦਗਾਰ ਰਹੇ ਹਨ। ਇਸ ਮੌਕੇ ਸ. ਸੁਖਦੇਵ ਸਿੰਘ ਢੀਂਡਸਾ ਨੇ ਐਸ.ਸੀ ਵਿੰਗ ਦੇ ਨਵ-ਨਿਯੁਕਤ ਕੌਮੀ ਪ੍ਰਧਾਨ ਸ. ਮਲਕੀਤ ਸਿੰਘ ਚੰਗਾਲ ਨੂੰ ਇਸ ਨਵੀਂ ਮਿਲੀ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਉਹਨਾਂ ਦੇ ਪ੍ਰਧਾਨ ਬਣਨ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ ਅਤੇ ਪਾਰਟੀ ਮਜ਼ਬੂਤੀ ਵਲ ਵਧੇਗੀ। ਉਹਨਾਂ ਅੱਗੇ ਕਿਹਾ ਕਿ ਸ. ਮਲਕੀਤ ਸਿੰਘ ਚੰਗਾਲ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਕੰਮ ਕਰਨਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button