‘ਸ਼੍ਰੋਮਣੀ ਕਮੇਟੀ ਦਾ 30 ਮਾਰਚ ਨੂੰ ਹੋਵੇਗਾ ਬਜਟ ਇਜਲਾਸ’

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਾਲਾਨਾ ਬਜਟ ਇਜਲਾਸ 30 ਮਾਰਚ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਇਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਬਜਟ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਪ੍ਰਵਾਨ ਕਰਦਿਆਂ ਬਜਟ ਇਜਲਾਸ ਸੱਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਐਡਵੋਕੇਟ ਧਾਮੀ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਬਜਟ ਇਜਲਾਸ 30 ਮਾਰਚ ਨੂੰ ਸੱਦਣ ਦੀ ਪ੍ਰਵਾਨਗੀ ਦਿੱਤੀ ਹੈ, ਜੋ ਦੁਪਹਿਰ 1:00 ਵਜੇ ਹੋਵੇਗਾ। ਉਨ੍ਹਾਂ ਦੱਸਿਆ ਕਿ ਇਜਲਾਸ ਦੌਰਾਨ ਵਿੱਤੀ ਵਰ੍ਹੇ ਸਾਲ 2022-23 ਦਾ ਬਜਟ ਪਾਸ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕਾਰਜਾਂ ਦੀਆਂ ਤਰਜੀਹਾਂ ਨਿਰਧਾਰਤ ਕੀਤੀਆਂ ਜਾਣਗੀਆਂ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੰਤ੍ਰਿੰਗ ਕਮੇਟੀ ਵੱਲੋਂ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਿੱਧੀਆਂ ਉਡਾਣਾਂ ਚਾਲੂ ਕਰਨ ਦੇ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਯਓਤੀਰਾਦਿੱਤਿਆ ਸਿੰਧੀਆ ਨਾਲ ਰਾਬਤਾ ਬਣਾਇਆ ਜਾਵੇਗਾ।
Punjab Election 2022 : ਨਤੀਜਿਆਂ ਤੋਂ ਪਹਿਲਾਂ ਅਕਾਲੀਆਂ ਦਾ ਵੱਡਾ ਬਿਆਨ! BJP ਨਾਲ ਗਠਜੋੜ ਨਹੀਂ ਕਰੇਗੀ SAD ?
ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ’ਚ ਕੈਨੇਡਾ ਤੇ ਅਮਰੀਕਾ ਦੇ ਸਿੱਖ ਆਗੂਆਂ ਵੱਲੋਂ ਇਸ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨਾਲ ਰਾਬਤਾ ਕੀਤਾ ਗਿਆ ਹੈ, ਜਿਸ ਨੂੰ ਅੰਤ੍ਰਿੰਗ ਕਮੇਟੀ ਨੇ ਸੰਜੀਦਗੀ ਨਾਲ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਦੇਸ਼ਾਂ ਵਿਚ 50 ਲੱਖ ਕਰੀਬ ਸਿੱਖ ਵੱਸਦੇ ਹਨ, ਜਿਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਲਈ ਸਿੱਧੀਆਂ ਉਡਾਣਾਂ ਨਾ ਹੋਣ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕਾ, ਕੈਨੇਡਾ, ਯੂਰਪੀ ਦੇਸ਼, ਆਸਟ੍ਰੇਲੀਆ, ਯੂਕੇ ਆਦਿ ਦੇਸ਼ਾਂ ਲਈ ਸਿੱਧੀਆਂ ਉਡਾਣਾਂ ਚਾਲੂ ਕੀਤੀਆਂ ਜਾਣੀਆਂ ਚਾਹੀਦੀਆਂ ਹਨ, ਜਿਸ ਨੂੰ ਲੈ ਕੇ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕੀਤਾ ਗਿਆ ਹੈ ਅਤੇ ਜਲਦ ਹੀ ਸ਼੍ਰੋਮਣੀ ਕਮੇਟੀ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਹਵਾਬਾਜ਼ੀ ਮੰਤਰੀ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਅੰਤਿ੍ਰੰਗ ਕਮੇਟੀ ਵੱਲੋਂ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਅੰਮ੍ਰਿਤਸਰ ਲਈ 15 ਲੱਖ ਰੁਪਏ ਸਾਲਾਨਾ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ।
Punjab ’ਚ ਬਣੂ ‘AAP’ ਦੀ ਸਰਕਾਰ? ‘Aman Arora’ ਦਾ ਵੱਡਾ ਬਿਆਨ! || D5 Channel Punjabi
ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਮਿਸਾਲ ਕਾਇਮ ਕੀਤੀ ਹੈ ਅਤੇ ਉਨ੍ਹਾਂ ਦੀ ਸੋਚ ਨੂੰ ਲੈ ਕੇ ਪਿੰਗਲਵਾੜਾ ਸੁਸਾਇਟੀ ਅੱਗੇ ਵੱਧ ਰਹੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਦੀ 15 ਲੱਖ ਰੁਪਏ ਦੀ ਸਾਲਾਨਾ ਸਹਾਇਤਾ ਜਾਰੀ ਰੱਖੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਗ ਦੇ ਮਾਹੌਲ ਦਰਮਿਆਨ ਯੂਕ੍ਰੇਨ ਤੋਂ ਵਾਪਸ ਮੁੜਦੇ ਪੰਜਾਬੀ ਪਾੜ੍ਹਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧ ਵਿਚ ਇੰਡੋ ਕੈਨੇਡੀਅਨ ਬੱਸ ਸਰਵਿਸ ਨਾਲ ਸਮਝੌਤਾ ਕੀਤਾ ਗਿਆ ਹੈ, ਜੋ ਦਿੱਲੀ ਹਵਾਈ ਅੱਡੇ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਲਿਆਂਦੇ ਜਾਣ ਵਾਲੇ ਇਨ੍ਹਾਂ ਬੱਚਿਆਂ ਨੂੰ ਬੱਸ ਵਿਚ ਖਾਣ-ਪੀਣ ਦੀਆਂ ਸੇਵਾਵਾਂ ਦੀ ਦਿੱਤੀਆਂ ਜਾਣਗੀਆਂ ਅਤੇ ਦਿੱਲੀ ਵਿਖੇ ਬੱਚਿਆਂ ਦਾ ਸਹਿਯੋਗ ਕਰਨ ਲਈ ਦਿੱਲੀ ਸਿੱਖ ਮਿਸ਼ਨ ਦਾ ਸਟਾਫ਼ ਕਾਰਜ ਕਰੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਅੰਤ੍ਰਿੰਗ ਕਮੇਟੀ ਨੇ ਆਈ.ਟੀ.ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੋਧਾਂ ਅਤੇ ਸੇਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਈ.ਟੀ.ਵਿੰਗ ਨੂੰ ਚੁਸਤ ਦਰੁੱਸਤ ਬਨਾਉਣ ਲਈ ਕਮੇਟੀ ਕਾਇਮ ਕੀਤੀ ਗਈ ਸੀ, ਜਿਸ ਦੀ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ।
CM ਚੰਨੀ ਨੇ ਗੱਡੀ ਰੋਕ ਕੇ ਚੋਈ ਬੱਕਰੀ, ਮੌਕੇ ਦੀ ਵੀਡੀਓ ਵਾਇਰਲ| D5 Channel Punjabi
ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਸਿੱਖ ਮਸਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ, ਜਿਨ੍ਹਾਂ ਬਾਰੇ ਵਿਚਾਰ-ਚਰਚਾ ਅਤੇ ਪ੍ਰਮਾਣਿਕ ਜਾਣਕਾਰੀ ਦੇਣ ਲਈ ਪ੍ਰੋਗਰਾਮ ਬਣਾਏ ਜਾਣਗੇ। ਇਸ ਦੇ ਨਾਲ ਹੀ ਭਰੋਸੇਯੋਗ ਸਿੱਖ ਖਬਰਾਂ ਦੇ ਬੁਲਟਿਨ ਤਿਆਰ ਕੀਤੇ ਜਾਣਗੇ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਿੰਦੇ ਪ੍ਰੋਗਰਾਮ ਵੀ ਚਲਾਏ ਜਾਣਗੇ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੀ ਮੰਗ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 300 ਪਾਵਨ ਸਰੂਪ ਭੇਜਣ ਦਾ ਵੀ ਫੈਸਲਾ ਕੀਤਾ। ਇਹ ਪਾਵਨ ਸਰੂਪ ਛੱਤੀਸਗੜ੍ਹ ਅਤੇ ਮਹਾਂਰਾਸ਼ਟਰ ਦੀਆਂ ਸੰਗਤਾਂ ਲਈ ਵਿਸ਼ੇਸ਼ ਬੱਸ ਰਾਹੀਂ ਭੇਜੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਿੱਖ ਬੰਦੀਆਂ ਦੀ ਰਿਹਾਈ ਜਲਦ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਮਸਲਿਆਂ ’ਤੇ ਸਰਕਾਰਾਂ ਦੀ ਉਦਾਸੀਨਤਾ ਮਾੜੀ ਗੱਲ ਹੈ ਅਤੇ ਸਿੱਖਾਂ ਨੂੰ ਦੇਸ਼ ਦੇ ਸੰਵਿਧਾਨ ਅਨੁਸਾਰ ਹੱਕ ਮਿਲਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਤਿੰਨ-ਤਿੰਨ ਦਹਾਕੇ ਸਜ਼ਾ ਪੂਰੀਆਂ ਕਰਨ ਵਾਲੇ ਸਿੱਖ ਬੰਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਇਥੋਂ ਤੱਕ ਕਿ ਕਈਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਗਈ।
Farmers Protest News : ਕੇਂਦਰ ਤੋਂ ਹੱਕ ਲੈਣ ਲਈ ਪੰਜਾਬੀ ਹੋਏ ਇਕੱਠੇ! ਝੁਕੇਗੀ ਮੋਦੀ ਸਰਕਾਰ? D5 Channel Punjabi
ਉਨ੍ਹਾਂ ਕਿਹਾ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਰਿਹਾਅ ਕਰਨ ਦੇ ਕੇਂਦਰ ਸਰਕਾਰ ਦੇ ਫੈਸਲੇ ਵਿਰੁੱਧ ਦਿੱਲੀ ਦੀ ਕੇਜਰੀਵਾਲ ਸਰਕਾਰ ਅੜੀ ਹੋਈ ਹੈ ਅਤੇ ਸ਼੍ਰੋਮਣੀ ਕਮੇਟੀ ਇਸ ਮਸਲੇ ’ਤੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਦੌਰਾਨ ਜੇਲ੍ਹਾਂ ਵਿਚ ਸੰਗਰਾਂਦ ਤੇ ਗੁਰਪੁਰਬਾਂ ਮੌਕੇ ਰਸਦਾਂ ਭੇਜਣ ਦਾ ਵੀ ਐਲਾਨ ਕੀਤਾ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਬੰਗਲੌਰ ਤੇ ਮੰਗਲੌਰ ਵਿਖੇ ਸਿੱਖ ਬੱਚਿਆਂ ਨੂੰ ਦਸਤਾਰ ਸਮੇਤ ਕਲਾਸਾਂ ਵਿਚ ਬੈਠਣ ਤੋਂ ਰੋਕਣ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਇਕ ਵਫ਼ਦ ਦੇ ਕਰਨਾਟਕਾ ਦੇ ਮੁੱਖ ਮੰਤਰੀ ਸ੍ਰੀ ਬਸਵਾਰਾਜ ਬੋਮਈ ਅਤੇ ਸਿੱਖਿਆ ਮੰਤਰੀ ਸ੍ਰੀ ਬੀਸੀ ਨਾਗੇਸ਼ ਨਾਲ ਮੁਲਾਕਾਤ ਕੀਤੀ ਹੈ, ਜਿਨ੍ਹਾਂ ਨੇ ਭਵਿੱਖ ਵਿਚ ਅਜਿਹਾ ਨਾ ਵਾਪਰਣ ਦਾ ਭਰੋਸਾ ਦਿੱਤਾ ਹੈ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3 ਫੀਸਦੀ ਮਹਿੰਗਾਈ ਭੱਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਤੋਂ ਇਲਾਵਾ 20 ਹਜ਼ਾਰ ਤੱਕ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਜਾਵੇਗਾ।
Punjab ’ਚ AAP ਦੀ ਬਣੇਗੀ ਸਰਕਾਰ Kejriwal Delhi ਤੋਂ LIVE | Punjab Polls 2022 live | D5 Channel Punjabi
ਇਸੇ ਤਰ੍ਹਾਂ ਬਿਲਮੁਕਤਾ ਮੁਲਾਜ਼ਮਾਂ ਨੂੰ 1000 ਹਜ਼ਾਰ ਰੁਪਏ, ਦਿਹਾੜੀ ਵਾਲੇ ਮੁਲਾਜ਼ਮਾਂ ਨੂੰ 15 ਰੁਪਏ ਪ੍ਰਤੀ ਦਿਹਾੜੀ ਅਤੇ ਪਾਰਟ ਟਾਇਮ ਨੂੰ 500 ਰੁਪਏ ਮਾਸਿਕ ਵਾਧਾ ਦਿੱਤਾ ਜਾਵੇਗਾ। ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸੁਖਬੀਰ ਸਿੰਘ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਸ. ਗੁਰਨਾਮ ਸਿੰਘ, ਸ. ਅਜਾਦਦੀਪ ਸਿੰਘ, ਸ. ਗੁਰਚਰਨ ਸਿੰਘ ਕੋਹਾਲਾ, ਸ. ਲਖਬੀਰ ਸਿੰਘ ਆਦਿ ਹਾਜ਼ਰ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.