Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਮਮਤਾ ਬੈਨਰਜੀ ਨੂੰ ਦਿੱਤੀ ਵਧਾਈ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪੱਛਮੀ ਬੰਗਾਲ ਅੰਦਰ ਵਿਧਾਨ ਸਭਾ ਚੋਣਾ ’ਚ ਭਾਰੀ ਬਹੁਮਤ ਹਾਸਲ ਕਰਨ ਤੇ ਮਮਤਾ ਬੈਨਰਜੀ ਨੂੰ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਪ੍ਰੈਸ ਬਿਆਨ ਵਿਚ ਬੀਬੀ ਜਗੀਰ ਕੌਰ ਨੇ ਆਖਿਆ ਕਿ ਮਮਤਾ ਬੈਨਰਜੀ ਨੇ ਕਠਨ ਹਲਾਤਾਂ ਅੰਦਰ ਭਾਰੀ ਦਬਾਅ ਹੋਣ ਦੇ ਬਾਵਜੂਦ ਵੀ ਸ਼ੇਰਾਂ ਵਾਂਗ ਮੁਕਾਬਲਾ ਦਿੰਦਿਆਂ ਆਪਣੇ ਲੋਕਾਂ ਦਾ ਭਰੋਸਾ ਜਿੱਤਿਆ ਹੈ।

ਦੀਦੀ ਨੇ ਭਾਈ ਰਾਹੀਂ ਮੋਦੀ ਨੂੰ ਭੇਜਿਆ ਫਰਮਾਨ,ਕਹਿੰਦੇ ਬੰਗਾਲ ’ਚ ਤਾਂ ਪੰਗਾ ਲੈ ਦੇਖ ਲਿਆ!ਹੁਣ ਦਿੱਲੀ ਦੀ ਵਾਰੀ…

ਬੀਬੀ ਜਗੀਰ ਕੌਰ ਨੇ ਕਿਹਾ ਕਿ ਆਪਣੇ ਲੋਕਾਂ ਨਾਲ ਖੜ੍ਹਨਾ ਅਤੇ ਸਥਾਨਿਕ ਮੁੱਦਿਆਂ ਨੂੰ ਗੰਭੀਰਤਾ ਨਾਲ ਲੈਣਾ ਹੀ ਬੇਹਤਰ ਨਤੀਜੇ ਦਿੰਦਾ ਹੈ ਅਤੇ ਅਜਿਹਾ ਮਮਤਾ ਬੈਨਰਜੀ ਨੇ ਸਿੱਧ ਕਰ ਵਖਾਇਆ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆਪਣੇ ਖਿਤੇ ਦੀ ਬੇਹਤਰੀ ਲਈ ਇਸੇ ਤਰ੍ਹਾਂ ਹੀ ਅਗੇ ਵਧ ਕੇ ਯੋਗਦਾਨ ਪਾਉਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button