Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਸਬੰਧੀ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸਕੱਤਰ ਨੇ ਕੀਤੀ ਅਧਿਕਾਰੀਆਂ ਨਾਲ ਇਕੱਤਰਤਾ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ ਤੇ ਜਨਰਲ ਸਕੱੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੈਂਬਰ ਭਾਈ ਮਨਜੀਤ ਸਿੰਘ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਤੋਂ ਸੰਗਤਾਂ ਨੂੰ ਵੱਡੀਆਂ ਆਸਾਂ ਹਨ। ਉਨ੍ਹਾਂ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਅਸੀਂ ਗੁਰੂ ਘਰਾਂ ਵਿਚ ਸੇਵਾ ਨਿਭਾ ਰਹੇ ਹਾਂ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪਣੀ ਡਿਊਟੀ ਸੇਵਾ ਭਾਵ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਸੰਸਥਾ ਦੇ ਕੰਮ-ਕਾਜ ਨੂੰ ਹੋਰ ਚੁਸਤ-ਦਰੁਸਤ ਕਰਨ ਲਈ ਸਾਨੂੰ ਸਾਰਿਆਂ ਨੂੰ ਇਕ ਟੀਮ ਦੇ ਮੈਂਬਰ ਬਣ ਕੇ ਕੰਮ ਕਰਨਾ ਚਾਹੀਦਾ ਹੈ, ਤਾਂ ਕਿ ਸੰਗਤਾਂ ਲਈ ਵਧੀਆ ਪ੍ਰਬੰਧ ਕੀਤੇ ਜਾ ਸਕਣ।

ਕਿਸਾਨਾਂ ਨੇ ਘੇਰਲਿਆ ਨਵਜੋਤ ਸਿੱਧੂ ਦਾ ਵੱਡਾ ਕਾਫਲਾ || D5 Channel Punjabi

ਉਨ੍ਹਾਂ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਲਈ ਵੀ ਕਿਹਾ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਅਧਿਕਾਰੀਆਂ ਨੂੰ ਆ ਰਹੀਆਂ ਮੁਸ਼ਕਲਾਂ ਵੀ ਸੁਣੀਆਂ। ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਦਫ਼ਤਰ ਵੱਲੋਂ ਲੱਗੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਤੇਜਿੰਦਰ ਸਿੰਘ ਪੱਡਾ, ਸ. ਸਿਮਰਜੀਤ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਦਿਆਲ ਸਿੰਘ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button