Press ReleasePunjabTop News

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ ਸਮੇਤ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਲੇਖਾਕਾਰ ਸ. ਪਰਉਪਕਾਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਹਾਇਕ ਲੇਖਾਕਾਰ ਸ. ਲਖਵਿੰਦਰ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ ਅਤੇ ਹੋਰਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਦੀਆਂ ਗਤੀਵਿਧੀਆਂ ਨੂੰ ਸੰਗਤਾਂ ਤੱਕ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ, ਮੀਤ ਸਕੱਤਰ ਸ. ਨਿਰਵੈਲ ਸਿੰਘ, ਸ. ਲਖਬੀਰ ਸਿੰਘ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਤੇ ਸ. ਪਲਵਿੰਦਰ ਸਿੰਘ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਮਨਜੀਤ ਸਿੰਘ, ਸ. ਮੇਜਰ ਸਿੰਘ, ਮੈਨੇਜਰ ਸ. ਸੁਖਰਾਜ ਸਿੰਘ ਅਤੇ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button