Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਸਕੱਤਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਿਤ

ਅੰਮ੍ਰਿਤਸਰ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਮੀਤ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸ. ਸਕੱਤਰ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਵਿਦਾਇਗੀ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ. ਸਕੱਤਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ।

Gangster Jaggu Bhagwanpuria ਦਾ ਲੱਗਿਆ ਨੰਬਰ! ਗੈਂਗਸਟਰਾਂ ਨੂੰ ਖ਼ਤਮ ਕਰਨ ਦੀ ਤਿਆਰੀ? | D5 Channel Punjabi

ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਾਬਕਾ ਸਕੱਤਰ ਸ. ਕੇਵਲ ਸਿੰਘ ਗਿੱਲ ਤੇ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਸੇਵਾ ਮੁਕਤ ਹੋਏ ਸ. ਸਕੱਤਰ ਸਿੰਘ ਦੀਆਂ ਸਿੱਖ ਸੰਸਥਾ ’ਚ ਲੰਮੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।

Jassar ਤੇ Bawa ਨੇ ਖੁਸ਼ ਕੀਤੇ ਕਿਸਾਨ, ਸਰਕਾਰਾਂ ਨੂੰ ਸ਼ੀਸ਼ਾ ਦਿਖਾਉਣ ਦੀ ਕੀਤੀ ਕੋਸ਼ਿਸ਼? | D5 Channel Punjabi

ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਮੀਤ ਸਿੰਘ ਬੁੱਟਰ, ਸ. ਨਿਰਵੈਲ ਸਿੰਘ, ਸ. ਗੁਰਚਰਨ ਸਿੰਘ ਕੁਹਾਲਾ, ਸ. ਲਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਬਾਬਾ ਸੰਤੋਖ ਸਿੰਘ ਰੱਬ ਜੀ ਸਮੇਤ ਸ. ਸਕੱਤਰ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਮੌਜੂਦ ਸਨ।

Faridkot News : ਫੇਰ ਰਿਸ਼ਵਤ, ਇੱਕ ਹੋਰ ਗਿਆ ਫੜ੍ਹਿਆ, ਦੇਖੋ ਮੁੱਖ ਮੰਤਰੀ ਸਾਬ੍ਹ? | D5 Channel Punjabi

ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੀ ਧਾਰਮਿਕ ਪ੍ਰੀਖਿਆ ਬ੍ਰਾਂਚ ’ਚ ਕਾਰਜ਼ਸ਼ੀਲ ਕਲਰਕ ਬੀਬੀ ਨਵਜੀਤ ਕੌਰ ਨੂੰ ਵੀ ਸੇਵਾ ਮੁਕਤ ਹੋਣ ’ਤੇ ਸਨਮਾਨਿਤ ਕੀਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button