Press NoteBreaking NewsD5 specialNewsPunjabTop News

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੇਵਾ ਮੁਕਤ ਹੋਏ ਮੁਲਾਜਮਾਂ ਨੇ ਜਿੰਦਗੀ ਦਾ ਲੰਮਾ ਸਮਾਂ ਇਸ ਸੰਸਥਾ ਦੀ ਸੇਵਾ ਕੀਤੀ ਹੈ ਅਤੇ ਦਰਜਾ ਬ-ਦਰਜਾ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਵੱਡੀਆਂ ਜਿੰਮੇਵਾਰੀਆਂ ਨਿਭਾਈਆਂ ਹਨ। ਉਨ੍ਹਾਂ ਕਿਹਾ ਕਿ ਸੰਗਤਾਂ ਦੀਆਂ ਭਾਵਨਾਵਾਂ ਇਸ ਸੰਸਥਾ ਨਾਲ ਜੁੜੀਆਂ ਹੋਈਆਂ ਹਨ ਅਤੇ ਇਥੇ ਸੇਵਾ ਨਿਭਾਉਣ ਵਾਲਿਆਂ ਦੀ ਜਿੰਮੇਵਾਰੀ ਬਣਦੀ ਹੈ ਕਿ ਸੰਗਤਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਿਆ ਜਾਵੇ। ਉਨ੍ਹਾਂ ਨਵੇਂ ਮੁਲਾਜਮਾਂ ਨੂੰ ਪੁਰਾਣੇ ਮੁਲਾਜਮਾਂ ਤੋਂ ਸਿੱਖਣ ਦੀ ਪ੍ਰੇਰਨਾ ਵੀ ਕੀਤੀ। ਬੀਬੀ ਜਗੀਰ ਕੌਰ ਨੇ ਸੇਵਾ ਮੁਕਤ ਹੋਏ ਕਰਮਚਾਰੀਆਂ ਦੀ ਸਿਹਤਯਾਬੀ ਤੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ।
ਇਸ ਮੌਕੇ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾ ਕੋਹਨਾ, ਸ. ਪ੍ਰਤਾਪ ਸਿੰਘ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਸਤਬੀਰ ਸਿੰਘ ਧਾਮੀ, ਸ. ਰਣਜੀਤ ਸਿੰਘ, ਸ. ਅਵਤਾਰ ਸਿੰਘ ਸੈਂਪਲਾ ਨੇ ਵੀ ਸੰਬੋਧਨ ਕੀਤਾ ਅਤੇ ਸਟੇਜ ਦੀ ਸੇਵਾ ਸ. ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਜਸਵਿੰਦਰ ਸਿੰਘ ਚੀਫ਼ ਅਕਾਊਂਟੈਂਟ, ਸ. ਸੁਰਿੰਦਰ ਸਿੰਘ ਇੰਚਾਰਜ ਅਮਲਾ, ਸ. ਹਰਪ੍ਰੀਤ ਸਿੰਘ ਇੰਨਫਰਮੇਸ਼ਨ ਆਫੀਸਰ, ਸ. ਸਤਪਾਲ ਸਿੰਘ ਤੇ ਸ. ਅਨਵਰਜੀਤ ਸਿੰਘ ਸੁਪਰਵਾਈਜ਼ਰ ਖਰੀਦਾਂ, ਸ. ਬਲਵਿੰਦਰ ਸਿੰਘ ਮੈਨੇਜਰ, ਗੁਰਦੁਆਰਾ ਇੰਸਪੈਕਟਰ ਸ. ਕੁਲਬੀਰ ਸਿੰਘ ਢਿੱਲੋਂ ਤੇ ਸ. ਸੁਖਦੇਵ ਸਿੰਘ ਬੱਬਰ, ਡਰਾਇਵਰ ਸ. ਬਲਬੀਰ ਸਿੰਘ ਸਹਾਇਕ, ਸ. ਬਲਵਿੰਦਰ ਸਿੰਘ ਤੇ ਸ. ਸੁਖਵਿੰਦਰ ਸਿੰਘ, ਸ. ਰਵੇਲ ਸਿੰਘ ਕਲਰਕ, ਸੇਵਾਦਾਰ ਸ. ਗੁਰਮੇਜ ਸਿੰਘ, ਸ. ਬਲਕਾਰ ਸਿੰਘ, ਸ. ਕੁਲਵੰਤ ਸਿੰਘ ਧਾਰੀਵਾਲ, ਸ. ਛੋਟਾ ਸਿੰਘ ਤੇ ਸ. ਲਖਬੀਰ ਸਿੰਘ, ਸਫਾਈ ਸੇਵਾਦਾਰ ਤੀਰਥ ਰਾਮ ਤੇ ਰੂਬੀ ਕੁਮਾਰ ਸ਼ਾਮਲ ਸਨ।
ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਐਡੀ. ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ ਤੇ ਸ. ਪ੍ਰਤਾਪ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ ਤੇ ਸ. ਸੁਖਬੀਰ ਸਿੰਘ, ਸ. ਸੁਖਬੀਰ ਸਿੰਘ ਓਐਸਡੀ, ਸ. ਮਿਲਖਾ ਸਿੰਘ ਚੀਫ਼ ਅਕਾਊਂਟੈਂਟ, ਇੰਚਾਰਜ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਪਰਮਦੀਪ ਸਿੰਘ, ਸ. ਗੁਰਚਰਨ ਸਿੰਘ ਖਿਆਲਾ, ਸ. ਸ਼ਾਹਬਾਜ ਸਿੰਘ, ਸ. ਲਖਬੀਰ ਸਿੰਘ ਡੋਗਰ, ਸ. ਸਤਨਾਮ ਸਿੰਘ ਰਿਆੜ, ਸ. ਨਿਸ਼ਾਨ ਸਿੰਘ, ਸ. ਪਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸਾਬਕਾ ਮੀਤ ਸਕੱਤਰ ਸ. ਕਰਮਬੀਰ ਸਿੰਘ, ਸ. ਪਰਉਪਕਾਰ ਸਿੰਘ, ਸ. ਗੋਪਾਲ ਸਿੰਘ, ਸ. ਮਨਜਿੰਦਰ ਸਿੰਘ, ਸ. ਗੁਲਜਾਰ ਸਿੰਘ, ਸ. ਕਸ਼ਮੀਰ ਸਿੰਘ ਆਈ.ਏ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button