Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ।

ਆਹ NRI ਨੇ ਕਰਤੀ ਕਮਾਲ,ਕਰਾਤੀ ਬੱਲੇ-ਬੱਲੇ, ਇੰਗਲੈਡ ਤੋਂ ਜਹਾਜ਼ ਭਰ ਆਕਸੀਜਨ ਲਿਆ ਰਿਹੈ ਇੰਡੀਆ,ਲੋਕਾਂ ਨੂੰ ਮਿਲੀ ਖੁਸ਼ਖਬਰੀ

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ। ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button