Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ।

ਮਸਟੰਡੇ ਆਸ਼ਕਾਂ ਨੇ ਛੇੜੀਆਂ ਕਾਲਜ ਦੀਆਂ ਕੁੜੀਆਂ! ਕੀਤੀ ਨੋਟਾਂ ਦੀ ਬਰਸਾਤ | D5 Channel Punjabi

ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ।

Beadbi : ਪੰਜਾਬ ‘ਚ ਆਊ Dera ਮੁੱਖੀ? Beadbi Case ‘ਚ ਵਰੰਟ ਜਾਰੀ, ਪ੍ਰੇਮੀਆਂ ਦੇ ਮੁਰਝਾਏ ਚਿਹਰੇ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਸਰਵਨ ਕੌਰ ਤੇੜਾ, ਸ. ਕੁਲਦੀਪ ਸਿੰਘ ਤੇੜਾ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ. ਬਿਜੈ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button