Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਮੰਗੇ ਪਾਸਪੋਰਟ 

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਭੇਜੇ ਜਾਣੇ ਹਨ ਜਥੇ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥਿਆਂ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਜਥੇ ਜੂਨ 2021 ਵਿਚ ਪਾਕਿਸਤਾਨ ਭੇਜੇ ਜਾਣੇ ਹਨ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਅਨੁਸਾਰ ਪ੍ਰਕਿਰਿਆ ਆਰੰਭੀ ਗਈ ਹੈ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਇਕ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥਿਆਂ ਲਈ ਸ਼ਰਧਾਲੂ ਆਪਣੇ ਪਾਸਪੋਰਟ 31 ਮਾਰਚ 2021 ਤੀਕ ਦਫਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵਿਖੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਜਥੇ ਵਿਚ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ।
ਪਛਾਣ ਪੱਤਰ ਲਈ ਰਾਸ਼ਨ ਕਾਰਡ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਭੇਜੇ ਜਾ ਸਕਣ। ਮੁੱਖ ਸਕੱਤਰ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਰਧਾਲੂ ਜਾਣਕਾਰੀ ਪ੍ਰਾਪਤ ਕਰਨ ਲਈ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਨਾਲ 0183-2553957, 58 ਅਤੇ 59 ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button