ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 554 ਦੀ ਸਿੱਖ ਸੰਗਤ ਨੂੰ ਵਧਾਈ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਾਨਕਸ਼ਾਹੀ ਸੰਮਤ 554 ਅਨੁਸਾਰ ਨਵੇਂ ਵਰ੍ਹੇ ਦੀ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰਬਾਣੀ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਵਰ੍ਹੇ ਅਨੁਸਾਰ ਨਾਨਕਸ਼ਾਹੀ ਸੰਮਤ 554 ਦੀ ਸ਼ੁਰੂਆਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖ ਪ੍ਰੰਪਰਾਂ ਅਨੁਸਾਰ ਨਵਾਂ ਵਰ੍ਹਾਂ 1 ਚੇਤ ਤੋਂ ਆਰੰਭ ਹੁੰਦਾ ਹੈ। ਉਨ੍ਹਾਂ ਅਰਦਾਸ ਕੀਤੀ ਕਿ ਗੁਰੂ ਸਾਹਿਬ ਵਿਸ਼ਵ ਭਰ ਦੀਆਂ ਸੰਗਤਾਂ ਨੂੰ ਸੁੱਖ ਸ਼ਾਂਤੀ ਅਤੇ ਆਪਸੀ ਇਤਫਾਕ ਬਖ਼ਸ਼ਿਸ ਕਰਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਪ੍ਰੰਪਰਾਵਾਂ ਅਤੇ ਗੁਰਮਤਿ ਵਿਚਾਰਧਾਰਾ ਮਨੁੱਖੀ ਜੀਵਨ ਦੀ ਹਰ ਪੱਖ ਤੋਂ ਅਗਵਾਈ ਕਰਦੀ ਹੈ।
Ik Meri vi Suno : Bhagwant Mann ਨੇ ਦਿੱਤਾ ਅਸਤੀਫ਼ਾ, ਲੋਕ ਸਭਾ ‘ਚ ਰੜਕੂ ਘਾਟ, ਵਿਰੋਧੀਆਂ ਨੇ ਖਿੱਚੀਆਂ ਸੈੱਲਫੀਆਂ
ਗੁਰਬਾਣੀ ’ਤੇ ਅਮਲ ਕਰਦਿਆਂ ਮਨੁੱਖੀ ਸਮੱਸਿਆਵਾਂ ਦਾ ਸਹਿਜੇ ਹੀ ਹੱਲ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਵਰ੍ਹੇ ਦੀ ਆਮਦ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਂਦੇ ਹਨ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਅਰਪਣ ਕਰਦੀਆਂ ਹਨ। ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਦੀ ਆਮਦ ਮੌਕੇ ਨੌਜੁਆਨ ਪੀੜ੍ਹੀ ਨੂੰ ਆਪਣੇ ਵਿਰਸੇ ਤੋਂ ਪ੍ਰੇਰਣਾ ਲੈਂਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਅਪੀਲ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.