Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਾਇਆ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੀ ਗਈ ਸ਼ੋਕ ਸਭਾ, ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬਾਅਦ ਦੁਪਹਿਰ ਰਹੇ ਬੰਦ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜੱਫਰਵਾਲ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਜਥੇਦਾਰ ਰਤਨ ਸਿੰਘ ਜੱਫਰਵਾਲ 1996 ਤੋਂ 2004 ਤੱਕ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਮੌਜੂਦਾ ਸਮੇਂ ਉਨ੍ਹਾਂ ਦੀ ਪਤਨੀ ਬੀਬੀ ਜਸਬੀਰ ਕੌਰ ਜੱਫਰਵਾਲ ਸ਼੍ਰੋਮਣੀ ਕਮੇਟੀ ਦੇ ਧਾਰੀਵਾਲ ਹਲਕੇ ਤੋਂ ਮੈਂਬਰ ਹਨ।

Moose Wala Case ’ਚ ਨਵਾਂ ਮੋੜ, ਕੱਚੇ ਕਾਮਿਆਂ ਨੂੰ ਪੱਕਾ ਕਰੂ ਸਰਕਾਰ! ਕੇਂਦਰ ਨੇ ਬਦਲਿਆ 125 ਸਾਲਾਂ ਪੁਰਾਣਾ ਕਾਨੂੰਨ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਥੇਦਾਰ ਜੱਫਰਵਾਲ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਟਕਸਾਲੀ ਅਕਾਲੀ ਆਗੂ ਸਨ, ਜਿਨ੍ਹਾਂ ਨੇ ਸਾਰਾ ਜੀਵਨ ਪੰਥ ਨੂੰ ਸਮਰਪਿਤ ਕੀਤਾ। ਉਨ੍ਹਾਂ ਨੇ ਅਕਾਲੀ ਮੋਰਚਿਆਂ, ਐਮਰਜੈਂਸੀ, ਧਰਮ ਯੁੱਧ ਮੋਰਚੇ ਦੌਰਾਨ ਹਿੱਸਾ ਲਿਆ ਅਤੇ ਕਈ ਵਾਰ ਜੇਲ੍ਹ ਯਾਤਰਾ ਕੀਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜਥੇਦਾਰ ਜੱਫਰਵਾਲ ਦੇ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜੋ ਪੂਰਾ ਨਹੀਂ ਹੋ ਸਕਦਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ ਕਰਕੇ ਜਥੇਦਾਰ ਰਤਨ ਸਿੰਘ ਜੱਫਰਵਾਲ ਨੂੰ ਸ਼ਰਧਾਜਲੀ ਭੇਟ ਕੀਤੀ ਗਈ। ਇਸ ਮੌਕੇ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਕੀਤੇ ਗਏ ਅਤੇ ਵਿਛੜੀ ਰੂਹ ਨਮਿਤ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ।

Mattewara Forest Project ਰੱਦ, ਸਰਕਾਰ ਨੇ ਬਦਲਿਆ ਫ਼ੈਸਲਾ, ਕਿਸਾਨੀ ਅੰਦੋਲਨ ਤੋਂ ਬਾਅਦ ਵੱਡੀ ਜਿੱਤ

ਸ਼ੋਕ ਸਮੇਂ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਚਰਨ ਸਿੰਘ ਕੁਹਾਲਾ, ਸ. ਪਰਮਜੀਤ ਸਿੰਘ ਦੁਨੀਆ ਮਾਜਰਾ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਦੇ ਮੁਲਾਜ਼ਮ ਹਾਜ਼ਰ ਸਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅੱਧਾ ਦਿਨ ਬੰਦ ਰੱਖੇ ਗਏ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button