Press ReleasePunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸ਼ਤਾਬਦੀ ਸਮਾਗਮਾਂ ’ਚ ਸ਼ਮੂਲੀਅਤ ਮਗਰੋਂ ਵਾਪਸ ਭਾਰਤ ਪਰਤੇ

ਅੰਮ੍ਰਿਤਸਰ : ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਦੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਪਾਕਿਸਤਾਨ ਤੋਂ ਵਾਪਸ ਭਾਰਤ ਪਰਤ ਆਏ ਹਨ। ਇਥੇ ਪੁੱਜਣ ’ਤੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼ਹੀਦੀ ਸਾਕੇ ਦੀ ਸ਼ਤਾਬਦੀ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸ਼ਮੂਲੀਅਤ ਕਰਕੇ ਸ਼ਰਧਾ ਪ੍ਰਗਟਾਈ ਹੈ ਅਤੇ ਇਸ ਤੋਂ ਇਲਾਵਾ ਸਾਕੇ ਦੇ ਸਥਾਨ ਹਸਨ ਅਬਦਾਲ ਦੇ ਰੇਲਵੇ ਸਟੇਸ਼ਨ ’ਤੇ ਕੀਤਾ ਗਿਆ ਕੀਰਤਨ ਸਮਾਗਮ ਵੀ ਆਪਣੇ ਆਪ ਵਿਚ ਇਤਿਹਾਸਕ ਹੈ।

Punjab AGTF Force ਨੂੰ ਮਿਲਿਆ ਸਪੈਸ਼ਲ ਆਪਰੇਸ਼ਨ ਸਨਮਾਨ, ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸਨਮਾਨ| D5 Channel Punjabi

ਉਨ੍ਹਾਂ ਕਿਹਾ ਕਿ ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਾਰੇ ਸਮਾਗਮ ਯਾਦਗਾਰੀ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੇ ਵੀ ਦਰਸ਼ਨ ਕੀਤੇ ਹਨ ਅਤੇ ਸਥਾਨਕ ਸਿੱਖ ਆਗੂਆਂ ਨਾਲ ਕਈ ਮਾਮਲਿਆਂ ’ਤੇ ਵੀਚਾਰ ਵਟਾਂਦਰਾ ਵੀ ਹੋਇਆ ਹੈ। ਸ੍ਰੀ ਨਨਕਾਣਾ ਸਾਹਿਬ ਵਿਖੇ ਬਾਬਾ ਜਗਤਾਰ ਸਿੰਘ ਕਾਰਸੇਵਾ ਵਾਲੇ ਸੇਵਾਵਾਂ ਕਰ ਰਹੇ ਹਨ ਅਤੇ ਉਨ੍ਹਾਂ ਵੱਲੋਂ ਇਥੇ ਇਕ ਵੱਡਾ ਰਿਹਾਇਸ਼ੀ ਹਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦੇ ਬਣਨ ਨਾਲ ਸੰਗਤਾਂ ਨੂੰ ਠਹਿਰਣ ਵਿਚ ਵੱਡੀ ਸਹੂਲਤ ਮਿਲੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਿਨ੍ਹਾਂ ਸੇਵਾਵਾਂ ਦੀ ਵੀ ਲੋੜ ਹੋਵੇਗੀ, ਸ਼੍ਰੋਮਣੀ ਕਮੇਟੀ ਭਰਵਾਂ ਸਹਿਯੋਗ ਕਰੇਗੀ।

Sidhu Moose Wala Case ‘ਚ CM Mann ਦਾ ਬਿਆਨ, Balkaur Singh ਨੂੰ ਦਿੱਤਾ ਜਵਾਬ | D5 Channel Punjabi

ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰਾਂ ਤਰਫੋਂ ਕੀਤੇ ਜਾਣ ਵਾਲੇ ਕਾਰਜ ਕਰਨ ਲਈ ਸਰਕਾਰਾਂ ਨੂੰ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ, ਜਦਕਿ ਸਿੱਖ ਸੰਸਥਾਵਾਂ ਆਪਣੇ ਜ਼ੁੁੰਮੇ ਲੱਗੇ ਕਾਰਜ ਕਰਨ ਲਈ ਵਚਨਬੱਧ ਹਨ। ਵਾਪਸ ਭਾਰਤ ਪੁੱਜੇ ਐਡਵੋਕੇਟ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਅੰਤ੍ਰਿੰਗ ਮੈਂਬਰ ਸ. ਸਰਵਣ ਸਿੰਘ ਕੁਲਾਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਅਜਮੇਰ ਸਿੰਘ ਖੇੜਾ, ਭਾਈ ਪ੍ਰਿਤਪਾਲ ਸਿੰਘ ਲੁਧਿਆਣਾ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਵੀ ਮੌਜੂਦ ਸਨ। ਇਸ ਤੋਂ ਇਲਾਵਾ ਜਥੇ ਦੇ ਬਾਕੀ ਮੈਂਬਰ ਭਲਕੇ 1 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ।

1984 Sikh Riots ਦੀਆਂ ਖੁੱਲ੍ਹਣਗੀਆਂ ਫਾਈਲਾਂ, ਐਕਸ਼ਨ ‘ਚ ਸਰਕਾਰ, ਜਥੇਦਾਰ ਦਾ ਬਿਆਨ | D5 Channel Punjabi

ਇਸੇ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਸ. ਰਾਜਿੰਦਰ ਸਿੰਘ ਰੂਬੀ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਕੁਝ ਮੈਂਬਰ ਤੇ ਅਧਿਕਾਰੀ ਵਾਪਸੀ ਸਮੇਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸਾਹਿਬ ਚੂਨਾ ਮੰਡੀ ਲਾਹੋਰ ਵਿਖੇ ਵੀ ਨਤਮਸਤਕ ਹੋਏ, ਜਿਥੇ ਉਨ੍ਹਾਂ ਨੂੰ ਪ੍ਰਬੰਧਕਾਂ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਅਸਥਾਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੰਗਤਾਂ ਨਾਲ ਵਿਚਾਰ ਵੀ ਸਾਂਝੇ ਕੀਤੇ। ਸ. ਰੂਬੀ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਰਾਏ ਬੁਲਾਰ ਦੇ ਵੰਜਸ਼ ਰਾਏ ਸਲੀਮ ਭੱਟੀ ਨੂੰ ਸਨਮਾਨਿਤ ਵੀ ਕੀਤਾ ਹੈ। ਰਾਏ ਸਲੀਮ ਭੱਟੀ ਦੇ ਸਨਮਾਨ ਸਮੇਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਮੈਂਬਰ ਵੀ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button