InternationalPunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੇ ਗ੍ਰੰਥੀ ਸਿੰਘ ਨਾਲ ਵਾਪਰੀ ਘਟਨਾ ਦੀ ਕੀਤੀ ਨਿੰਦਾ

ਅੰਮ੍ਰਿਤਸਰ/ਪਾਕਿਸਤਾਨ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਗਿਆਨੀ ਦਇਆ ਸਿੰਘ ਨਾਲ ਵਾਪਰੀ ਲੁੱਟਖੋਹ ਦੀ ਘਟਨਾ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

Majithia Live : Patiala Jail ‘ਚ Sidhu ਦੇ ਹਾਲਾਤਾਂ ਬਾਰੇ Majithia ਨੇ ਖੋਲ੍ਹੇ ਰਾਜ਼ | D5 Channel Punjabi

ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਘੱਟ ਗਿਣਤੀ ਸਿੱਖਾਂ ਨਾਲ ਧੱਕੇਸ਼ਾਹੀ ਦੀਆਂ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਕਾਰਨ ਉਥੇ ਵੱਸ ਰਹੇ ਸਿੱਖ ਅਸੁਰੱਖਿਅਤ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਈ ਦਇਆ ਸਿੰਘ ਨੂੰ ਆਪਣੇ ਸਾਥੀ ਸਿੰਘ ਨਾਲ ਸ੍ਰੀ ਨਨਕਾਣਾ ਸਾਹਿਬ ਤੋਂ ਗੁਰਦੁਆਰਾ ਸੱਚਾ ਸੌਦਾ ਵੱਲ ਜਾਂਦਿਆਂ ਰਸਤੇ ਵਿਚ ਬੰਦੂਕ ਦੀ ਨੋਕ ’ਤੇ ਬੰਦੀ ਬਣਾ ਕੇ ਲੁੱਟ ਕਰਨੀ ਸਿੱਖਾਂ ਨੂੰ ਡਰਾਉਣ ਵਾਲੀ ਘਟੀਆ ਹਰਕਤ ਹੈ। ਐਡਵੋਕੇਟ ਧਾਮੀ ਨੇ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀਆਂ ਤੁਰੰਤ ਗ੍ਰਿਫਤਾਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਸਿੱਖਾਂ ਅੰਦਰ ਬੇਗਾਨਗੀ ਦੀ ਭਾਵਨਾ ਨਾ ਪਨਪੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button