IndiaPress ReleasePunjabTop News

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ ਪ੍ਰਧਾਨ ਮੰਤਰੀ ਪਾਸੋਂ ਸਮਾਂ ਮੰਗਿਆ

ਸ਼੍ਰੋਮਣੀ ਕਮੇਟੀ ਦਾ ਪੰਜ ਮੈਂਬਰੀ ਵਫ਼ਦ ਸਮਾਂ ਮਿਲਣ ’ਤੇ ਸ੍ਰੀ ਨਰਿੰਦਰ ਮੋਦੀ ਨਾਲ ਕਰੇਗਾ ਮੁਲਾਕਾਤ- ਐਡਵੋਕੇਟ ਧਾਮੀ

ਅੰਮ੍ਰਿਤਸਰ/ਨਵੀਂ ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੀਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ। ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ।

Mann ਸਰਕਾਰ ਮਾਰ ਗਈ ਮੱਲ, ਕਈ ਵੱਡੇ ਰਾਜ ਵੀ ਛੱਡੇ ਪਿੱਛੇ, ਵਿਰੋਧੀਆਂ ਨੂੰ ਪਾਤੀ ਬਿਪਤਾ | D5 Channel Punjabi

ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।

ਕੇਂਦਰ ਨੇ ਬੀਬਾ ਬਾਦਲ ਲਈ ਸੁਣਾਇਆ ਹੁਕਮ, Sukhbir Badal ਨੇ ਮੰਗੀ CBI ਜਾਂਚ | D5 Channel Punjabi

ਇਸੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਗਲੇਰੇ ਯਤਨਾਂ ਲਈ ਵੀ ਵਿਚਾਰ-ਵਟਾਂਦਰੇ ਦੇ ਰਾਹ ’ਤੇ ਹੈ ਅਤੇ ਭਲਕੇ 2 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਗਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button