Breaking NewsD5 specialNewsPress ReleasePunjab

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ ਸਨਮਾਨਿਤ, ਸਿੱਖ ਮਸਲਿਆਂ ਬਾਰੇ ਕੀਤੀ ਚਰਚਾ

ਅਮਰੀਕਾ ’ਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ:ਅਮਰੀਕਾ ਵਿਚ ਭਾਰਤੀ ਸਫੀਰ ਸ. ਤਰਨਜੀਤ ਸਿੰਘ ਸੰਧੂ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਿਤ ਕੀਤਾ ਅਤੇ ਅਮਰੀਕਾ ਅੰਦਰ ਵੱਸਦੇ ਸਿੱਖਾਂ ਦੇ ਮਸਲਿਆਂ ਬਾਰੇ ਚਰਚਾ ਕੀਤੀ। ਬੀਬੀ ਜਗੀਰ ਕੌਰ ਨੇ ਸ. ਤਰਨਜੀਤ ਸਿੰਘ ਸੰਧੂ ਨਾਲ ਅਮਰੀਕਾ ਅੰਦਰ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਦਾ ਮਾਮਲਾ ਵਿਚਾਰਿਆ, ਜਿਸ ’ਤੇ ਸ. ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਇਸ ਮਾਮਲੇ ’ਤੇ ਪਹਿਲਾਂ ਵੀ ਸੰਜੀਦਗੀ ਨਾਲ ਕੰਮ ਕਰ ਰਹੇ ਹਨ ਅਤੇ ਭਵਿੱਖ ਵਿਚ ਕਰਦੇ ਰਹਿਣਗੇ।
ਬੀਬੀ ਜਗੀਰ ਕੌਰ ਨੇ ਇਸ ਮੌਕੇ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪੰਥਕ ਆਗੂ ਸ. ਤੇਜਾ ਸਿੰਘ ਸਮੁੰਦਰੀ ਦੇ ਪਰਿਵਾਰ ਦਾ ਵਾਰਸ ਸ. ਤਰਨਜੀਤ ਸਿੰਘ ਸੰਧੂ ਅਮਰੀਕਾ ਵਿਚ ਭਾਰਤ ਦੀ ਨੁਮਾਇੰਦਗੀ ਕਰ ਰਿਹਾ ਹੈ। ਇਸ ਦੌਰਾਨ ਸ. ਤਰਨਜੀਤ ਸਿੰਘ ਸੰਧੂ ਨੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਸ. ਜਸਵਿੰਦਰ ਸਿੰਘ ਜੱਸੀ, ਓਐਸਡੀ ਡਾ. ਸੁਖਬੀਰ ਸਿੰਘ ਅਤੇ ਹੋਰ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button