Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਛੋਟੇ ਸਾਹਿਬਜ਼ਾਦੇ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਆਖੰਡਪਾਠ ਸਾਹਿਬ ਦੇ ਭੋਗ ਪਾਏ ਗਏ

ਅੰਮ੍ਰਿਤਸਰ : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਲੱਖਣ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਉਪਰੰਤ ਅਰਦਾਸੀਏ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਬੰਧੀ ਕਥਾ ਵਿਚਾਰ ਸਿੰਘ ਸਾਹਿਬ ਭਾਈ ਰਾਜਦੀਪ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਸੰਸਾਰ ਦੀ ਮਹਾਨ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਅੱਜ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਇਨ੍ਹਾਂ ਸ਼ਹਾਦਤਾਂ ਤੋਂ ਸੰਗਤਾਂ ਨੂੰ ਪ੍ਰੇਰਣਾ ਲੈ ਕੇ ਗੁਰੂ ਸਿੱਖੀ ਜੀਵਨ ਵਿਚ ਪਰਪੱਕ ਰਹਿਣਾ ਚਾਹੀਦਾ ਹੈ।

ਵਿਧਾਨ ਸਭਾ ਚੋਣਾਂ ਨਾਲ ਜੁੜੀ ਵੱਡੀ ਖ਼ਬਰ, ਨਹੀਂ ਹੋਣਗੀਆਂ ਚੋਣਾਂ ! ਸਿਆਸੀ ਆਗੂਆਂ ਦੇ ਉੱਡੇ ਰੰਗ ! D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਨਿੱਕੀਆਂ ਜਿੰਦਾਂ ਵੱਡਾ ਸਾਕਾ ਨੂੰ ਸਾਕਾਰ ਕਰਕੇ ਕੌਮ ਨੂੰ ਨਵੀਂ ਰੋਸ਼ਨੀ ਦਿਖਾਈ। ਸਿੱਖ ਕੌਮ ਆਪਣੇ ਇਨ੍ਹਾਂ ਸ਼ਹੀਦਾਂ ਨੂੰ ਹਰ ਸਾਲ ਯਾਦ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ। ਭਾਈ ਮਨਜੀਤ ਸਿੰਘ ਨੇ ਸਿੱਖ ਨੌਜਵਾਨੀ ਨੂੰ ਅਪੀਲ ਕੀਤੀ ਕਿ ਉਹ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਸ਼ਾਹਦਤਾਂ ਤੋਂ ਪ੍ਰੇਰਨਾ ਪ੍ਰਾਪਤ ਕਰਕੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨ। ਇਸ ਮੋਕੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਹਰਜਾਪ ਸਿੰਘ ਸੁਲਤਾਨਵਿੰਡ, ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਘੇਲ ਸਿੰਘ, ਸ. ਪਰਮਜੀਤ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਅਤੇ ਸੰਗਤਾਂ ਹਾਜ਼ਰ ਸਨ।

 

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button