Breaking NewsD5 specialNewsPress ReleasePunjabTop News

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਪੰਚਮ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ

ਅੰਮ੍ਰਿਤਸਰ : ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦੇ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।
ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਇਤਿਹਾਸ ਸਬੰਧੀ ਕਥਾ ਵਿਚਾਰ ਕੀਤੀ।

Sidhu Moose Wala ਦੇ ਕਤਲ ਦਾ ਵੱਡਾ ਖੁਲਾਸਾ, ਵੇਖੋ ਕਿੰਨੇ ਸਮੇਂ ਬਾਅਦ ਹੋਈ ਮੂਸੇਵਾਲੇ ਦੀ ਮੌਤ| D5 Channel Punjabi

ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਗਏ ਗੁਰਮਤਿ ਸਮਾਗਮ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ ਵਿਚਾਰਾਂ ਕੀਤੀਆਂ ਅਤੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਸਮੇਂ ਢਾਡੀ, ਕਵੀਸ਼ਰ ਤੇ ਪ੍ਰਚਾਰਕ ਸਿੰਘਾਂ ਨੇ ਸੰਗਤਾਂ ਨੂੰ ਗੁਰ-ਇਤਿਹਾਸ ਸਰਵਨ ਕਰਵਾਇਆ ਅਤੇ ਕਵੀਆਂ ਵੱਲੋਂ ਗੁਰੂ ਸਾਹਿਬ ਜੀ ਨਾਲ ਸਬੰਧਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ।

ਸਿੱਧੂ ਮੂਸੇਵਾਲਾ ਦੇ ਕਾ+ਤਿਲ ਗ੍ਰਿਫਤਾਰ? ਮਾਨ ਸਰਕਾਰ ਦਾ ਵੱਡਾ ਫੈਸਲਾ | D5 Channel Punjabi

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਗੁਰਧਾਮਾਂ ਤੇ ਸ਼ਰਧਾ ਨਾਲ ਹਾਜ਼ਰੀ ਭਰੀ। ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ ਤੌਰ ਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਸ. ਸੁਖਰਾਜ ਸਿੰਘ, ਪ੍ਰਚਾਰਕ ਭਾਈ ਦਿਲਬਾਗ ਸਿੰਘ, ਭਾਈ ਹਰਪ੍ਰੀਤ ਸਿੰਘ ਸਮੇਤ ਸੰਗਤਾਂ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button